More
    HomePunjabi Newsਅਕਾਲੀ ਦਲ ਦੀ ਭਰਤੀ ਸੱਤ ਮੈਂਬਰੀ ਕਮੇਟੀ ਦੀ ਨਿਗਰਾਨੀ ਹੇਠ ਹੋਵੇ :...

    ਅਕਾਲੀ ਦਲ ਦੀ ਭਰਤੀ ਸੱਤ ਮੈਂਬਰੀ ਕਮੇਟੀ ਦੀ ਨਿਗਰਾਨੀ ਹੇਠ ਹੋਵੇ : ਗਿਆਨੀ ਰਘਬੀਰ ਸਿੰਘ

    ਸ਼੍ਰੋਮਣੀ ਅਕਾਲੀ ਦਲ ਨੇ ਮੈਂਬਰਸ਼ਿਪ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਣ ਦਾ ਕੀਤਾ ਦਾਅਵਾ

    ਅੰਮਿ੍ਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਦੀ ਭਰਤੀ ਦੀ ਪ੍ਰਕਿਰਿਆ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਾਮਜ਼ਦ ਕੀਤੀ ਹੋਈ ਸੱਤ ਮੈਂਬਰੀ ਕਮੇਟੀ ਦੀ ਨਿਗਰਾਨੀ ਹੇਠ ਹੀ ਹੋਣੀ ਚਾਹੀਦੀ ਹੈ। ਧਿਆਨ ਰਹੇ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਅੱਜ ਕੱਲ੍ਹ ਆਪਣੇ ਇੰਗਲੈਂਡ ਦੌਰੇ ’ਤੇ ਹਨ ਅਤੇ ਉਹ ਉਥੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰ ਰਹੇ ਹਨ।

    ਉਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਸ਼ੁਰੂ ਕੀਤੀ ਮੈਂਬਰਸ਼ਿਪ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਹ ਦਾਅਵਾ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕੀਤਾ ਹੈ। ਉਨ੍ਹਾਂ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 20 ਫਰਵਰੀ ਤੱਕ ਭਰਤੀ ਮੁਹਿੰਮ ਮੁਕੰਮਲ ਕਰਨ ਤਾਂ ਕਿ ਜਥੇਬੰਦਕ ਚੋਣਾਂ ਤੈਅ ਪ੍ਰੋਗਰਾਮ ਮੁਤਾਬਕ ਮੁਕੰਮਲ ਕਰਵਾਈਆਂ ਜਾ ਸਕਣ।  

    RELATED ARTICLES

    Most Popular

    Recent Comments