More
    HomePunjabi Newsਪੰਜਾਬ ’ਚ ਬਿਜਲੀ ਬੋਰਡ ਦੇ ਕਰਮਚਾਰੀਆਂ ਲਈ ਡਰੈਸ ਕੋਡ ਲਾਗੂ

    ਪੰਜਾਬ ’ਚ ਬਿਜਲੀ ਬੋਰਡ ਦੇ ਕਰਮਚਾਰੀਆਂ ਲਈ ਡਰੈਸ ਕੋਡ ਲਾਗੂ

    ਭੜਕੀਲੇ ਅਤੇ ਛੋਟੇ ਕੱਪੜੇ ਪਾਉਣ ’ਤੇ ਲੱਗੀ ਪੂਰੀ ਤਰ੍ਹਾਂ ਨਾਲ ਰੋਕ
    ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਪੀਐਸਪੀਸੀਐਲ ਦੇ ਅਧਿਕਾਰੀਆਂ ਅਤੇ ਕਰਮਚਾਰੀ ਹੁਣ ਡਿਊਟੀ ਦੌਰਾਨ ਭੜਕੀਲੇ ਅਤੇ ਛੋਟੇ ਕੱਪੜੇ ਨਹੀਂ ਪਾ ਸਕਣਗੇ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਆਪਣੇ ਕਰਮਚਾਰੀਆਂ ਦੇ ਲਈ ਡਰੈਸ ਕੋਡ ਲਾਗੂ ਕਰਨ ਦੀ ਤਿਆਰੀ ਕਰ ਰਿਹਾ ਹੈ।

    ਇਸ ਦਾ ਪਾਲਣ ਨਾ ਕਰਨ ਵਾਲੇ ਕਰਮਚਾਰੀਆਂ ਖਿਲਾਫ਼ ਵਿਭਾਗ ਵੱਲੋਂ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਾਰੇ ਅਧਿਕਾਰੀ ਅਤੇ ਕਰਮਚਾਰੀ ਆਪਣੇ ਗਲ ਵਿਚ ਆਈਡੀ ਕਾਰਡ ਲਟਕਾ ਕੇ ਰੱਖਣਗੇ। ਇਹ ਜਾਣਕਾਰੀ ਪੀਐਸਪੀਸੀਐਲ ਵੱਲੋਂ ਜਾਰੀ ਕੀਤੇ ਗਏ ਪੱਤਰ ਵਿਚ ਦਿੱਤੀ ਗਈ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿਭਾਗ ਦੀ ਛਵੀ ਨੂੰ ਧਿਆਨ ਵਿਚ ਰੱਖਦੇ ਹੋਏ ਦਫਤਰਾਂ ’ਚ ਸਮੇਂ ਦੀ ਪਾਬੰਦੀ ਅਤੇ ਅਨੁਸ਼ਾਸਨ ਨੂੰ ਅਪਨਾਉਣ ਦੇ ਹੁਕਮ ਦਿੱਤੇ ਗਏ ਹਨ।

    RELATED ARTICLES

    Most Popular

    Recent Comments