More
    HomePunjabi Newsਕਿਸਾਨਾਂ ਨੇ ਜਲੰਧਰ ’ਚ ਅਮਰੀਕੀ ਰਾਸ਼ਟਰਪਤੀ ਖਿਲਾਫ਼ ਕੀਤਾ ਪ੍ਰਦਰਸ਼ਨ

    ਕਿਸਾਨਾਂ ਨੇ ਜਲੰਧਰ ’ਚ ਅਮਰੀਕੀ ਰਾਸ਼ਟਰਪਤੀ ਖਿਲਾਫ਼ ਕੀਤਾ ਪ੍ਰਦਰਸ਼ਨ

    ਰਾਜੇਵਾਲ ਬੋਲੇ : ਡਿਪੋਰਟ ਕੀਤੇ ਗਏ ਨੌਜਵਾਨ ਨੂੰ ਹੜਕੜੀ ਲਗਾਉਣਾ ਮੰਦਭਾਗਾ
    ਜਲੰਧਰ/ਬਿਊਰੋ ਨਿਊਜ਼ : ਅਮਰੀਕਾ ਤੋਂ ਹੜਕੜੀਆਂ ਲਗਾ ਕੇ ਡਿਪੋਰਟ ਕੀਤੇ ਗਏ ਭਾਰਤੀ ਨੌਜਵਾਨਾਂ ਦਾ ਮਾਮਲਾ ਪੂਰੇ ਦੇਸ਼ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਅੱਜ ਜਲੰਧਰ ’ਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ।

    ਇਸ ਮੌਕੇ ਵੱਡੀ ਗਿਣਤੀ ਵਿਚ ਸਮੁੱਚੇ ਪੰਜਾਬ ਵਿਚੋਂ ਕਿਸਾਨ ਪਹੁੰਚੇ ਹੋਏ ਸਨ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਭਾਰਤ ’ਚ ਬੇਰੁਜ਼ਗਾਰੀ ਵਧ ਰਹੀ ਹੈ, ਜਿਸ ਦੇ ਚਲਦਿਆਂ ਬੱਚਿਆਂ ਨੂੰ ਵਿਦੇਸ਼ ਦਾ ਰੁਖ ਕਰਨਾ ਪੈਂਦਾ ਹੈ। ਇਸ ਦਾ ਫਾਇਦਾ ਪੰਜਾਬ ’ਚ ਬੈਠੇ ਗੈਰਕਾਨੂੰਨੀ ਟਰੈਵਲ ਏਜੰਟਾਂ ਨੇ ਉਠਾਇਆ। ਰਾਜੇਵਾਲ ਨੇ ਕਿਹਾ ਕਿ ਹੁਣ ਅਮਰੀਕਾ ਗੈਰਕਾਨੂੰਨੀ ਭਾਰਤੀਆਂ ਨੂੰ ਡਿਪੋਰਟ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਚਿੰਤਾ ਇਹ ਹੈ ਕਿ ਭਾਰਤੀ ਨੌਜਵਾਨਾਂ ਨੂੰ ਹੜਕੜੀਆਂ ਲਗਾ ਕੇ ਭਾਰਤ ਭੇਜਣ ਸਰਾਸਰ ਗਲਤ ਹੈ।

    RELATED ARTICLES

    Most Popular

    Recent Comments