ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚੁਕਾਈ ਅਹੁਦੇ ਦੀ ਸਹੁੰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਰਾਜ ਸੂਚਨਾ ਕਮਿਸ਼ਨ ਨੂੰ ਅੱਜ ਦੋ ਨਵੇਂ ਸੂਚਨਾ ਕਮਿਸ਼ਨਰ ਮਿਲ ਗਏ ਹਨ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਸਹੁੰ ਚੁੱਕਣ ਵਾਲੇ ਨਵੇਂ ਸੂਚਨਾ ਕਮਿਸ਼ਨਰਾਂ ਵਿਚ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਦਾ ਨਾਮ ਸ਼ਾਮਲ ਹਨ। ਪੰਜਾਬ ਸਰਕਾਰ ਵੱਲੋਂ ਲੰਘੀ 27 ਜਨਵਰੀ 2025 ਨੂੰ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਦੀ ਨਿਯੁਕਤੀ ਦਾ ਅਧਿਕਾਰਤ ਤੌਰ ’ਤੇ ਐਲਾਨ ਕੀਤਾ ਗਿਆ ਸੀ।
ਐਡਵੋਕੇਟ ਸੰਧੂ ਪੇਸ਼ੇ ਤੋਂ ਵਕੀਲ ਹਨ ਅਤੇ ਇਸ ਤੋਂ ਪਹਿਲਾਂ ਉਹ ਪੰਜਾਬ ਦੇ ਵਾਧੂ ਐਡਵੋਕੇਟ ਜਨਰਲ ਦੇ ਰੂਪ ’ਚ ਸੇਵਾ ਨਿਭਾ ਚੁੱਕੇ ਹਨ। ਉਹ ਪੰਜਾਬ ਇਨਫੋਟੈਕ ਦੇ ਸਾਬਕਾ ਚੇਅਰਮੈਨ ਵੀ ਰਹਿ ਚੁੱਕੇ ਹਨ। ਜਦਕਿ ਪੂਜਾ ਗੁਪਤਾ ਇਕ ਪ੍ਰਸਿੱਧ ਸਮਾਜਸੇਵੀ ਅਤੇ ਸਿੱਖਿਆ ਸ਼ਾਸਤਰੀ ਹਨ। ਉਨ੍ਹਾਂ ਸਿੱਖਿਆ ਦੇ ਖੇਤਰ ਅਤੇ ਸਮਾਜ ਕਲਿਆਣ ਦੇ ਖੇਤਰ ਵਿਚ ਕਾਫ਼ੀ ਨਾਮਣਾ ਖੱਟਿਆ ਹੈ।