More
    HomePunjabi Newsਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀਆਂ ਦਾ ਜਹਾਜ਼ ਅੱਜ ਪੁੱਜੇਗਾ ਅੰਮਿ੍ਤਸਰ

    ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀਆਂ ਦਾ ਜਹਾਜ਼ ਅੱਜ ਪੁੱਜੇਗਾ ਅੰਮਿ੍ਤਸਰ

    ਡਿਪੋਰਟ ਹੋਣ ਵਾਲਿਆਂ ’ਚ ਪੰਜਾਬ ਅਤੇ ਹਰਿਆਣਾ ਦੇ ਬਹੁਗਿਣਤੀ ਨੌਜਵਾਨ

    ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਦਾ ਇੱਕ ਫੌਜੀ ਜਹਾਜ਼ ਅੱਜ ਅੰਮਿ੍ਰਤਸਰ ਦੇ ਕੌਮਾਂਤਰੀ ਹਵਾਈ ਅੱਡੇ ’ਤੇ 119 ਭਾਰਤੀ ਨਾਗਰਿਕਾਂ ਨੂੰ ਲੈ ਕੇ ਉਤਰੇਗਾ। ਗੈਰ-ਦਸਤਾਵੇਜ਼ੀ ਪ੍ਰਵਾਸੀਆਂ ’ਤੇ ਅਮਰੀਕੀ ਸਰਕਾਰ ਵੱਲੋਂ ਜਾਰੀ ਕਾਰਵਾਈ ਦੇ ਤਹਿਤ ਭਾਰਤ ਪਹੁੰਚਣ ਵਾਲਾ ਇਹ ਦੂਜਾ ਜਹਾਜ਼ ਹੋਵੇਗਾ। ਮੀਡੀਆ ਰਿਪੋਰਟਾਂ ਅਨੁਸਾਰ ਡਿਪੋਰਟ ਕੀਤੇ ਗਏ ਵਿਅਕਤੀਆਂ ਵਿੱਚ ਪੰਜਾਬ ਦੇ 67, ਹਰਿਆਣਾ ਦੇ 33, ਗੁਜਰਾਤ ਦੇ ਅੱਠ, ਉੱਤਰ ਪ੍ਰਦੇਸ਼ ਦੇ ਤਿੰਨ, ਰਾਜਸਥਾਨ ਅਤੇ ਮਹਾਰਾਸ਼ਟਰ ਦੇ ਦੋ-ਦੋ ਅਤੇ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਤੋਂ ਇੱਕ-ਇੱਕ ਵਿਅਕਤੀ ਸ਼ਾਮਲ ਹਨ।

    ਉਨ੍ਹਾਂ ਨੂੰ ਵਾਪਸ ਭੇਜਣਾ ਅਮਰੀਕੀ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਗੈਰ-ਕਾਨੂੰਨੀ ਤੌਰ ’ਤੇ ਦੇਸ਼ ਵਿੱਚ ਦਾਖਲ ਹੋਏ ਜਾਂ ਆਪਣੇ ਵੀਜ਼ਿਆਂ ਤੋਂ ਵੱਧ ਠਹਿਰਣ ਵਾਲੇ ਵਿਅਕਤੀਆਂ ਵਿਰੁੱਧ ਜਾਰੀ ਕਾਰਵਾਈ ਦਾ ਹਿੱਸਾ ਹੈ। ਇਹ ਡਿਪੋਰਟ ਹੋਣ ਦਾ ਮੁੱਦਾ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕਾ ਦੇ ਦੌਰੇ ਦੇ ਤੁਰੰਤ ਬਾਅਦ ਆਇਆ ਹੈ, ਜਿੱਥੇ ਉਨ੍ਹਾਂ ਇਮੀਗ੍ਰੇਸ਼ਨ ਸਮੇਤ ਮੁੱਖ ਦੁਵੱਲੇ ਮੁੱਦਿਆਂ ’ਤੇ ਚਰਚਾ ਕਰਨ ਲਈ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਪਹਿਲਾਂ ਡਿਪੋਰਟ ਕੀਤੇ ਗਏ ਭਾਰਤੀ ਨਾਗਰਿਕਾਂ ਨੂੰ ਅਮਰੀਕਾ ਵੱਲੋਂ ਹਥਕੜੀਆਂ ਅਤੇ ਬੇੜੀਆਂ ਪਾ ਕੇ ਡਿਪੋਰਟ ਕੀਤਾ ਗਿਆ ਸੀ, ਜੋ ਕਿ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

    RELATED ARTICLES

    Most Popular

    Recent Comments