More
    HomePunjabi NewsPM ਨਰਿੰਦਰ ਮੋਦੀ ਵੱਲੋਂ ਕਤਰ ਦੇ ਆਮੀਰ ਨਾਲ ਮੁਲਾਕਾਤ

    PM ਨਰਿੰਦਰ ਮੋਦੀ ਵੱਲੋਂ ਕਤਰ ਦੇ ਆਮੀਰ ਨਾਲ ਮੁਲਾਕਾਤ

    ਕਤਰ ਦੇ ਆਮੀਰ ਨੂੰ ਦਿੱਤਾ ਗਿਆ ਗਾਰਡ ਆਫ ਆਨਰ

    ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਗਲਵਾਰ ਨੂੰ ਨਵੀਂ ਦਿੱਲੀ ਸਥਿਤ ਹੈਦਰਾਬਾਦ ਹਾਊਸ ਵਿਚ ਕਤਰ ਦੇ ਆਮੀਰ ਸ਼ੇਖ ਤਮੀਮ ਬਿਨ ਹਮਦ ਅਲ-ਥਾਨੀ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਇਹ ਮਿਲਣੀ ਵਿਸ਼ੇਸ਼ ਦੁਵੱਲੀ ਭਾਈਵਾਲੀ ਲਈ ਇੱਕ ਨਵਾਂ ਮੀਲ ਪੱਥਰ ਹੈ। ਇਸ ਤੋਂ ਪਹਿਲਾਂ ਕਤਰ ਦੇ ਆਮੀਰ ਨੂੰ ਰਾਸ਼ਟਰਪਤੀ ਦਰੋਪਤੀ ਮੁਰਮੂ ਦੀ ਮੌਜੂਦਗੀ ਵਿਚ ਰਾਸ਼ਟਰਪਤੀ ਭਵਨ ’ਚ ਰਸਮੀ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਵੀ ਮੌਜੂਦ ਸਨ।

    ਵਿਦੇਸ਼ ਮੰਤਰਾਲਾ ਨੇ ਸ਼ੋਸ਼ਲ ਮੀਡੀਆ ’ਤੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੈਦਰਾਬਾਦ ਹਾਊਸ ਵਿਖੇ ਕਤਰ ਦੇ ਆਮੀਰ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਕਿਹਾ ਗਿਆ ਕਿ ਕਤਰ ਦੇ ਆਮੀਰ ਦੀ ਭਾਰਤ ਫੇਰੀ ਸਾਡੀ ਵਧਦੀ ਬਹੁਪੱਖੀ ਭਾਈਵਾਲੀ ਨੂੰ ਹੋਰ ਗਤੀ ਪ੍ਰਦਾਨ ਕਰੇਗੀ। 

    RELATED ARTICLES

    Most Popular

    Recent Comments