ਦਿੱਲੀ ਦੇ ਮੁੱਖ ਮੰਤਰੀ ਅਹੁਦੇ ਲਈ ਰੇਖਾ ਗੁਪਤਾ ਦਾ ਨਾਂ ਫਾਈਨਲ ਹੋ ਗਿਆ ਹੈ। ਸੂਤਰਾਂ ਮੁਤਾਬਕ ਆਰਐਸਐਸ ਨੇ ਉਨ੍ਹਾਂ ਦੇ ਨਾਂ ਦਾ ਪ੍ਰਸਤਾਵ ਰੱਖਿਆ ਹੈ, ਜਿਸ ਨੂੰ ਭਾਜਪਾ ਨੇ ਸਵੀਕਾਰ ਕਰ ਲਿਆ ਹੈ। ਵਿਧਾਨ ਸਭਾ ਚੋਣ ਨਤੀਜਿਆਂ ਤੋਂ 11 ਦਿਨ ਬਾਅਦ ਅੱਜ ਸ਼ਾਮ 7 ਵਜੇ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ (20 ਫਰਵਰੀ) ਨੂੰ ਰਾਮਲੀਲਾ ਮੈਦਾਨ ਵਿੱਚ ਦੁਪਹਿਰ 12:35 ਵਜੇ ਹੋਵੇਗਾ।
ਬ੍ਰੇਕਿੰਗ: ਦਿੱਲੀ ਦੇ ਮੁੱਖ ਮੰਤਰੀ ਅਹੁਦੇ ਲਈ ਰੇਖਾ ਗੁਪਤਾ ਦਾ ਨਾਂ ਲਗਭਗ ਫਾਈਨਲ
RELATED ARTICLES


