More
    HomePunjabi Newsਰੇਖਾ ਗੁਪਤਾ ਦੇ ਸਹੁੰ ਚੁੱਕ ਸਮਾਗਮ ’ਚ PM ਮੋਦੀ ਸਣੇ ਭਾਜਪਾ ਦੇ...

    ਰੇਖਾ ਗੁਪਤਾ ਦੇ ਸਹੁੰ ਚੁੱਕ ਸਮਾਗਮ ’ਚ PM ਮੋਦੀ ਸਣੇ ਭਾਜਪਾ ਦੇ ਸਾਰੇ ਮੁੱਖ ਮੰਤਰੀ ਪਹੁੰਚੇ

    ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਬਣੀ ਹੈ ਰੇਖਾ ਗੁਪਤਾ

    ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਵਿਧਾਨ ਸਭਾ ਹਲਕਾ ਸ਼ਾਲੀਮਾਰ ਬਾਗ ਤੋਂ ਭਾਜਪਾ ਦੀ ਵਿਧਾਇਕ ਰੇਖਾ ਗੁਪਤਾ ਨੇ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਹੈ। ਪਹਿਲੀ ਵਾਰ ਵਿਧਾਇਕ ਬਣੀ ਰੇਖਾ ਗੁਪਤਾ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਬਣੀ ਹੈ। ਇਸ ਤੋਂ ਪਹਿਲਾਂ ਭਾਜਪਾ ਦੀ ਸੁਸ਼ਮਾ ਸਵਰਾਜ, ਕਾਂਗਰਸ ਦੀ ਸ਼ੀਲਾ ਦੀਕਸ਼ਤ ਅਤੇ ਆਮ ਆਦਮੀ ਪਾਰਟੀ ਦੀ ਆਤਿਸ਼ੀ ਵੀ ਦਿੱਲੀ ਦੀ ਮੁੱਖ ਮੰਤਰੀ ਰਹਿ ਚੁੱਕੇ ਹਨ।

    ਦਿੱਲੀ ਦੇ ਰਾਮ ਲੀਲਾ ਮੈਦਾਨ ਵਿਚ ਰੇਖਾ ਗੁਪਤਾ ਦੇ ਹੋਏ ਸਹੁੰ ਚੁੱਕ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਭਾਜਪਾ ਸ਼ਾਸ਼ਿਤ ਸੂਬਿਆਂ ਦੇ ਮੁੱਖ ਮੰਤਰੀ ਅਤੇ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਹਾਜ਼ਰ ਰਹੀ। ਰੇਖਾ ਗੁਪਤਾ ਦੇ ਨਾਲ 6 ਮੰਤਰੀਆਂ ਨੇ ਵੀ ਅਹੁਦੇ ਦੀ ਸਹੁੰ ਚੁੱਕੀ ਹੈ, ਇਨ੍ਹਾਂ ਵਿਚ ਅਰਵਿੰਦ ਕੇਜਰੀਵਾਲ ਨੂੰ ਹਰਾਉਣ ਵਾਲੇ ਪ੍ਰਵੇਸ਼ ਵਰਮਾ, ਆਸ਼ੀਸ਼ ਸੂਦ, ਮਨਜਿੰਦਰ ਸਿੰਘ ਸਿਰਸਾ, ਰਵਿੰਦਰ ਇੰਦਰਾਜ ਸਿੰਘ, ਕਪਿਲ ਮਿਸ਼ਰਾ ਅਤੇ ਪੰਕਜ ਕੁਮਾਰ ਸ਼ਾਮਲ ਹਨ। ਦਿੱਲੀ ਦੀ ਮੁੱਖ ਮੰਤਰੀ ਬਣੀ ਰੇਖਾ ਗੁਪਤਾ ਅਤੇ ਮੰਤਰੀਆਂ ਨੇ ਪੀਐਮ ਨਰਿੰਦਰ ਮੋਦੀ ਅਤੇ ਭਾਜਪਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਪੂੁਰੀ ਤਨਦੇਹੀ ਨਾਲ ਇਹ ਜ਼ਿੰਮੇਵਾਰੀ ਨਿਭਾਉਣਗੇ। 

    RELATED ARTICLES

    Most Popular

    Recent Comments