More
    HomePunjabi NewsLiberal Breakingਜੁਗੋ ਜੁਗ ਅਟੱਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਆਇਆ ਅੱਜ ਅੰਮ੍ਰਿਤ ਵੇਲੇ...

    ਜੁਗੋ ਜੁਗ ਅਟੱਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਆਇਆ ਅੱਜ ਅੰਮ੍ਰਿਤ ਵੇਲੇ ਦਾ ਹੁਕਮਨਾਮਾ

    ਸਲੋਕੁ ਮਃ ੪ ॥ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥

    ਵਿਆਖਿਆ :-ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ (ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫਸਾਉਂਦੇ ਹਨ) ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ। ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ; (ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ) ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ।੧।22-02-25, ਅੰਗ:-552

    RELATED ARTICLES

    Most Popular

    Recent Comments