ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ 15 ਫਰਵਰੀ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਸੂਬੇ ਭਰ ਵਿੱਚ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਉਹ ਦਿੱਲੀ ਵਿੱਚ ਚੱਲ ਰਹੇ ਸੰਘਰਸ਼ ਦੌਰਾਨ ਕੇਂਦਰ ਸਰਕਾਰ ਵੱਲੋਂ ਕਿਸਾਨਾਂ ’ਤੇ ਲਗਾਈਆਂ ਗਈਆਂ ਪਾਬੰਦੀਆਂ ਅਤੇ ਅੱਥਰੂ ਗੈਸ ਦੇ ਗੋਲੇ ਛੱਡਣ ਦੀ ਨਿਖੇਧੀ ਕਰਦੇ ਹਨ।
ਆਮ ਲੋਕਾਂ ਦੀ ਵੱਧ ਸਕਦੀ ਹੈ ਪਰੇਸ਼ਾਨੀ, ਕਿਸਾਨਾਂ ਨੇ ਕੱਲ੍ਹ ਰੇਲ ਰੋਕਣ ਦਾ ਕਰ ਦਿੱਤਾ ਐਲਾਨ
RELATED ARTICLES