More
    HomePunjabi News‘ਵੀਜ਼ਾ ਧੋਖਾਧੜੀ ਤੋਂ ਬਚੋ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

    ‘ਵੀਜ਼ਾ ਧੋਖਾਧੜੀ ਤੋਂ ਬਚੋ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

    ਜਾਗਰੂਕਤਾ ਮੁਹਿੰਮ ਦਾ ਮਕਸਦ ਭਾਰਤੀ ਨਾਗਰਿਕਾਂ ਨੂੰ ਧੋਖਾਧੜੀ ਤੋਂ ਬਚਾਉਣਾ

    ਜਲੰਧਰ/ਬਿਊਰੋ ਨਿਊਜ਼ : ਯੂ.ਕੇ. ਨੇ ‘ਵੀਜ਼ਾ ਧੋਖਾਧੜੀ ਤੋਂ ਬਚੋ’ ਮੁਹਿੰਮ ਸ਼ੁਰੂ ਕੀਤੀ ਹੈ, ਜਿਸਦਾ ਮੁੱਖ ਮੰਤਵ ਭਾਰਤੀ ਨਾਗਰਿਕਾਂ ਨੂੰ ਵੀਜ਼ਾ ਧੋਖਾਧੜੀ ਅਤੇ ਗੈਰਕਾਨੂੰਨੀ ਪਰਵਾਸ ਦੇ ਜੋਖ਼ਮਾਂ ਤੋਂ ਬਚਾਉਣਾ ਹੈ। ਮੁਹਿੰਮ ਤਹਿਤ ਅੰਗਰੇਜ਼ੀ ਤੇ ਪੰਜਾਬੀ ਵਿੱਚ ਸਹਾਇਤਾ ਲਾਈਨ ਵੀ ਸ਼ੁਰੂ ਕੀਤੀ ਗਈ ਹੈ, ਜੋ ਆਮ ਵੀਜ਼ਾ ਘੁਟਾਲਾ ਜੁਗਤਾਂ ਦੀ ਪਛਾਣ ਵਿੱਚ ਮਦਦ ਦੇ ਨਾਲ ਵੈਧ ਤਰੀਕੇ ਨਾਲ ਯੂ.ਕੇ. ਦੀ ਯਾਤਰਾ ਕਰਨ ਵਾਲਿਆਂ ਲਈ ਰਾਹ ਦਸੇਰਾ ਬਣੇਗੀ।

    ਇਹ ਮੁਹਿੰਮ ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਵਿਚ ’ਵਰਸਿਟੀ ਦੇ ਚਾਂਸਲਰ ਅਤੇ ਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ ਦੀ ਮੌਜੂਦਗੀ ਵਿੱਚ ਸ਼ੁਰੂ ਕੀਤੀ ਗਈ। ਭਾਰਤ ਵਿੱਚ ਡਿਪਟੀ ਬਿ੍ਰਟਿਸ਼ ਹਾਈ ਕਮਿਸ਼ਨਰ ਕਿ੍ਰਸਟੀਨਾ ਸਕਾਟ ਨੇ ਕਿਹਾ ਕਿ ਉਨ੍ਹਾਂ ਦੀ ਇਹ ਮੁਹਿੰਮ ਗੈਰਕਾਨੂੰਨੀ ਪਰਵਾਸ ਅਤੇ ਵੀਜ਼ਾ ਧੋਖਾਧੜੀ ਵਿਰੁੱਧ ਲੜਾਈ ਨੂੰ ਤੇਜ਼ ਕਰਨ ਲਈ ਯੂਕੇ ਤੇ ਭਾਰਤ ਦੇ ਸਾਂਝੇ ਯਤਨਾਂ ਨੂੰ ਦਰਸਾਉਂਦੀ ਹੈ।

    RELATED ARTICLES

    Most Popular

    Recent Comments