ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਅਸਤੀਫ਼ਾ ਵਾਪਸ ਲੈਣ ਲਈ ਕਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਚੇਅਰਮੈਨ ਧਾਮੀ ਨੂੰ ਮਿਲੇ ਸਨ ਪਰ ਇਸ ਦੌਰਾਨ ਅਸਤੀਫ਼ੇ ਸਬੰਧੀ ਕੋਈ ਗੱਲਬਾਤ ਨਹੀਂ ਹੋਈ। ਉਨ੍ਹਾਂ ਕਿਹਾ ਕਿ ਧਾਮੀ ਦੀ ਸ਼੍ਰੋਮਣੀ ਕਮੇਟੀ ਨੂੰ ਸਖ਼ਤ ਲੋੜ ਹੈ ਅਤੇ ਉਨ੍ਹਾਂ ਨੂੰ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ।
ਬ੍ਰੇਕਿੰਗ : ਗਿਆਨੀ ਰਘਬੀਰ ਸਿੰਘ ਨੇ ਹਰਜਿੰਦਰ ਧਾਮੀ ਨੂੰ ਅਸਤੀਫ਼ਾ ਵਾਪਸ ਲੈਣ ਦੀ ਕੀਤੀ ਅਪੀਲ
RELATED ARTICLES