More
    HomePunjabi Newsਰਿਸ਼ੀਕੇਸ਼ ’ਚ ਸਿੱਖ ਵਪਾਰੀ ਨਾਲ ਕੁੱਟਮਾਰ ਦੀ ਗਿਆਨੀ ਰਘਬੀਰ ਸਿੰਘ ਵਲੋਂ ਨਿਖੇਧੀ

    ਰਿਸ਼ੀਕੇਸ਼ ’ਚ ਸਿੱਖ ਵਪਾਰੀ ਨਾਲ ਕੁੱਟਮਾਰ ਦੀ ਗਿਆਨੀ ਰਘਬੀਰ ਸਿੰਘ ਵਲੋਂ ਨਿਖੇਧੀ

    ਪੰਜਾਬ ਸਰਕਾਰ ਵੀ ਉਤਰਾਖੰਡ ਸਰਕਾਰ ਤੱਕ ਕਰੇ ਪਹੁੰਚ : ਗਿਆਨੀ ਰਘਬੀਰ ਸਿੰਘ

    ਅੰਮਿ੍ਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਉੱਤਰਾਖੰਡ ਦੇ ਰਿਸ਼ੀਕੇਸ਼ ਵਿਚ ਇਕ ਸਿੱਖ ਵਪਾਰੀ ਦੀ ਫਿਰਕੂ ਸਮੂਹ ਵਲੋਂ ਕੀਤੀ ਗਈ ਕੁੱਟਮਾਰ ਦੀ ਨਿੰਦਾ ਕੀਤੀ ਹੈ। ਉਨ੍ਹਾਂ ਦਸਤਾਰ ਤੇ ਕੇਸਾਂ ਦੀ ਬੇਅਦਬੀ ਦੀ ਘਟਨਾ ਨੂੰ ਦੇਸ਼ ਅੰਦਰ ਵੱਖ-ਵੱਖ ਧਰਮਾਂ ਦੇ ਅਧਿਕਾਰਾਂ ਤੇ ਆਜ਼ਾਦੀ ਉਤੇ ਹਮਲਾ ਕਰਾਰ ਦਿੱਤਾ ਹੈ।

    ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਵੱਖ-ਵੱਖ ਧਰਮਾਂ, ਭਾਈਚਾਰਿਆਂ ਦੇ ਲੋਕਾਂ ਦੇ ਮਨੁੱਖੀ ਅਧਿਕਾਰਾਂ ਅਤੇ ਆਜ਼ਾਦੀ ਨੂੰ ਬਰਕਰਾਰ ਰੱਖਣਾ ਹਰੇਕ ਜ਼ਮਹੂਰੀ ਸਰਕਾਰ ਦਾ ਬੁਨਿਆਦੀ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਰਿਸ਼ੀਕੇਸ਼ ਵਿਚ ਇਕ ਮਾਮੂਲੀ ਤਕਰਾਰ ਨੂੰ ਲੈ ਕੇ ਭੜਕੀ ਭੀੜ ਵਲੋਂ ਇਕ ਸਿੱਖ ਵਪਾਰੀ ਦੀ ਦਸਤਾਰ ਅਤੇ ਕੇਸਾਂ ਨੂੰ ਨਿਸ਼ਾਨਾ ਬਣਾ ਕੇ ਹਮਲਾ ਕਰਨਾ ਇਸ ਦੇਸ਼ ਦੀ ਜ਼ਮਹੂਰੀਅਤ ਲਈ ਬੇਹੱਦ ਸ਼ਰਮਨਾਕ ਹੈ।

    ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਬੇਸ਼ੱਕ ਸ਼੍ਰੋਮਣੀ ਕਮੇਟੀ ਨੇ ਇਸ ਘਟਨਾ ਨੂੰ ਲੈ ਕੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਉੱਤਰਾਖੰਡ ਪੁਲਿਸ ਨੂੰ ਪੱਤਰ ਲਿਖ ਕੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਮੰਗ ਕੀਤੀ ਹੈ, ਪਰ ਪੰਜਾਬ ਸਰਕਾਰ ਦਾ ਵੀ ਫਰਜ਼ ਬਣਦਾ ਹੈ ਕਿ ਉਹ ਵੀ ਉੱਤਰਾਖੰਡ ਸਰਕਾਰ ਕੋਲ ਇਸ ਮਾਮਲੇ ਨੂੰ ਲੈ ਕੇ ਪਹੁੰਚ ਕਰੇ।

    RELATED ARTICLES

    Most Popular

    Recent Comments