HomePunjabi Newsਰਾਜ ਸਭਾ ਮੈਂਬਰ ਸੰਜੇ ਸਿੰਘ ਗੁਰਦੁਆਰਾ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ

ਰਾਜ ਸਭਾ ਮੈਂਬਰ ਸੰਜੇ ਸਿੰਘ ਗੁਰਦੁਆਰਾ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ

ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ

ਫਰੀਦਕੋਟ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਅੱਜ ਫਰੀਦਕੋਟ ਵਿਖੇ ਗੁਰਦੁਆਰਾ ਟਿੱਲਾ ਬਾਬਾ ਫਰੀਦ ਵਿਖੇ ਨਤਮਸਤਕ ਹੋਏ। ਇਥੇ ਉਨ੍ਹਾਂ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਵੀ ਕੀਤੀ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਪੰਜਾਬ ਖੁਸ਼ਹਾਲ ਰਹੇ ਅਤੇ ਖੂਬ ਤਰੱਕੀ ਕਰੇ।

ਸੰਜੇ ਸਿੰਘ ਇਕ ਨਿੱਜੀ ਪ੍ਰੋਗਰਾਮ ’ਚ ਸ਼ਾਮਲ ਹੋਣ ਲਈ ਫਰੀਦਕੋਟ ਪਹੁੰਚੇ ਸਨ। ਇਸੇ ਦੌਰਾਨ ਉਨ੍ਹਾਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਦੀ ਰਿਹਾਇਸ਼ ’ਤੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਬਹੁਤ ਵਧੀਆ ਕੰਮ ਕਰ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਮਾਨ ਵੱਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਮੁਹਿੰਮ ਨੂੰ ਇਕ ਚੰਗਾ ਕਦਮ ਦੱਸਿਆ ਅਤੇ ਕਿਹਾ ਕਿ ਇਸ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ।

RELATED ARTICLES

Most Popular

Recent Comments