ਲੰਡਨ ‘ਚ ਖਾਲਿਸਤਾਨੀ ਸਮਰਥਕਾਂ ਵੱਲੋਂ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦੀ ਕਾਰ ਨੂੰ ਘੇਰੇ ਜਾਣ ਦੀ ਘਟਨਾ ਦਾ ਮੁੱਦਾ ਬ੍ਰਿਟਿਸ਼ ਸੰਸਦ ‘ਚ ਵੀ ਉਠਾਇਆ ਗਿਆ ਸੀ। ਬ੍ਰਿਟਿਸ਼ ਕੰਜ਼ਰਵੇਟਿਵ ਪਾਰਟੀ ਦੇ ਨੇਤਾ ਬੌਬ ਬਲੈਕਮੈਨ, ਜੋ 2010 ਤੋਂ ਹੈਰੋ ਈਸਟ ਹਲਕੇ ਦੀ ਨੁਮਾਇੰਦਗੀ ਕਰ ਰਹੇ ਹਨ, ਨੇ ਇਹ ਮਾਮਲਾ ਸੰਸਦ ਵਿੱਚ ਉਠਾਇਆ। ਉਨ੍ਹਾਂ ਖਾਲਿਸਤਾਨ ਸਮਰਥਕਾਂ ਵੱਲੋਂ ਵਿਦੇਸ਼ ਮੰਤਰੀ ਜੈਸ਼ੰਕਰ ‘ਤੇ ਹਮਲੇ ਦੀ ਵੀ ਨਿੰਦਾ ਕੀਤੀ।
ਬ੍ਰੇਕਿੰਗ : ਵਿਦੇਸ਼ ਮੰਤਰੀ ਜੈਸ਼ੰਕਰ ਦੀ ਕਾਰ ਘੇਰੇ ਜਾਣ ਦਾ ਮੁੱਦਾ ਲੰਦਨ ਸੰਸਦ ਵਿੱਚ ਉੱਠਿਆ
RELATED ARTICLES