ਸੋਰਠਿ ਮਹਲਾ ੩ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥ ੧ ॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥
ਵਿਆਖਿਆ:-ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀਂ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼ ॥੧॥ ਹੇ ਪਿਆਰੇ ਪ੍ਰਭੂ ਜੀ! (ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ ॥ ਰਹਾਉ॥ ਅੰਗ:-603