More
    HomePunjabi Newsਸੇਵਾਮੁਕਤੀ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ ਗਿਆਨੀ ਰਘਬੀਰ ਸਿੰਘ

    ਸੇਵਾਮੁਕਤੀ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ ਗਿਆਨੀ ਰਘਬੀਰ ਸਿੰਘ

    ਕਿਹਾ : ਗੁਰੂ ਸਾਹਿਬ ਮੇਰੇ ਵੱਲੋਂ ਕੀਤੀ ਗਈ ਸੇਵਾ ਨੂੰ ਪ੍ਰਵਾਨ ਕਰਨ

    ਅੰਮਿ੍ਤਸਰ/ਬਿਊਰੋ ਨਿਊਜ਼ : ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੁਕਮਾਂ ਤੋਂ ਬਾਅਦ ਸੇਵਾ ਮੁਕਤ ਹੋਏ ਗਿਆਨੀ ਰਘਬੀਰ ਸਿੰਘ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ। ਇਸ ਮੌਕੇ ਗੱਲਬਾਤ ਕਰਦੇ ਹੋਏ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜਿੰਨਾ ਚਿਰ ਗੁਰੂ ਦਾ ਹੁਕਮ ਵਰਤਦਾ ਹੈ, ਉਨੀ ਦੇਰ ਹੀ ਸੇਵਾ ਕੀਤੀ ਜਾ ਸਕਦੀ ਹੈ।

    ਉਨ੍ਹਾਂ ਕਿਹਾ ਕਿ ਲੰਘੇ ਦਿਨੀਂ ਜੋ ਹੋਇਆ ਮੈਂ ਉਹਦੇ ਵਿਚ ਰਾਜੀ ਅਤੇ ਖੁਸ਼ ਹਾਂ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਸਾਹਿਬ ਨੇ ਸਿਰ ਤੇ ਮਿਹਰ ਭਰਿਆ ਹੱਥ ਰੱਖ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ, ਗੁਰੂ ਪੰਥ ਦੀ ਮਹਾਨ ਸੇਵਾ ਲਈ ਹੈ। ਜਿਸ ਲਈ ਮੈਂ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਅਤੇ ਕੀਤੀ ਗਈ ਸੇਵਾ ਨੂੰ ਪ੍ਰਵਾਨ ਕਰਨ ਲਈ ਅਰਦਾਸ ਬੇਨੀਤੀ ਕੀਤੀ ਅਤੇ ਮੇਰੇ ਵੱਲੋਂ ਹੋਈਆਂ ਭੁੱਲਾਂ ਨੂੰ ਬਖਸ਼ਣ ਦੀ ਖਿਮਾ ਯਾਚਨਾ ਕੀਤੀ। ਜ਼ਿਕਰਯੋਗ ਹੈ ਕਿ ਗਿਆਨੀ ਰਘਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੀ ਅੰਤਿ੍ਰੰਗ ਕਮੇਟੀ ਵਲੋਂ ਬੀਤੇ ਦਿਨ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਫਾਰਗ ਕੀਤਾ ਗਿਆ ਸੀ ਜਦਕਿ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਪਹਿਲਾਂ ਵਾਂਗ ਨਿਭਾਉਂਦੇ ਰਹਿਣਗੇ।

    RELATED ARTICLES

    Most Popular

    Recent Comments