More
    HomePunjabi Newsਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ...

    ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ

    ਸਮੂਹ ਸਿੱਖ ਜਗਤ ਨੂੰ ਇਕ ਨਿਸ਼ਾਨ ਹੇਠ ਇਕਜੁੱਟ ਹੋਣ ਦੀ ਕੀਤੀ ਅਪੀਲ

    ਸ੍ਰੀ ਅੰਨਦਪੁਰ ਸਾਹਿਬ/ਬਿਊਰੋ ਨਿਊਜ਼ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਥਾਪੇ ਗਏ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮਿ੍ਰਤ ਵੇਲੇ ਪੰਜ ਪਿਆਰਿਆਂ ਦੀ ਹਾਜ਼ਰੀ ਵਿਚ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅੰਮਿ੍ਰਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੇ ਸੇਵਾ ਸੰਭਾਲਣ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਇਸ ਉਪਰੰਤ ਪੰਜ ਪਿਆਰਿਆਂ ਵੱਲੋਂ ਗਿਆਨੀ ਕੁਲਦੀਪ ਸਿੰਘ ਨੂੰ ਦਸਤਾਰ ਭੇਟ ਕੀਤੀ ਗਈ।

    ਇਸ ਦੌਰਾਨ ਗਿਆਨੀ ਕੁਲਦੀਪ ਸਿੰਘ ਨੇ ਮੌਜੂਦਾ ਪੰਥਕ ਹਾਲਾਤ ਦੇ ਮੱਦੇਨਜ਼ਰ ਸਮੂਹ ਸਿੱਖ ਜਗਤ ਨੂੰ ਇੱਕ ਨਿਸ਼ਾਨ ਹੇਠ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਪੰਥ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਸੇਵਾ ਸੰਭਾਲ ਦਾ ਮਾਣ ਬਖਸ਼ਣ ’ਤੇ ਦਸਾਂ ਪਾਤਸ਼ਾਹੀਆਂ ਅਤੇ ਗੁਰੂ ਗ੍ਰੰਥ ਸਾਹਿਬ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਬਹੁਤੇ ਮਸਲੇ ਗੁਰੂ ਨਾਲੋਂ ਟੁੱਟਣ ਕਾਰਨ ਪੈਦਾ ਹੋਏ ਹਨ ਅਤੇ ਅੱਜ ਧਾਰਮਿਕ ਤੌਰ ’ਤੇ ਸਿੱਖਾਂ ਵਿੱਚ ਬੇਇਤਫਾਕੀ ਵਾਲਾ ਮਾਹੌਲ ਹੈ।

    RELATED ARTICLES

    Most Popular

    Recent Comments