ਅਮਰੀਕਾ ’ਚ ਜਨਮਜਾਤ ਨਾਗਰਿਕਤਾ ’ਤੇ ਲੱਗੇ ਰੋਕ : ਡੋਨਾਲਡ ਟਰੰਪ
ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਹੁਣ ਜਨਮ ਤੋਂ ਹੀ ਅਮਰੀਕੀ ਨਾਗਰਿਕਤਾ ’ਤੇ ਪਾਬੰਦੀ ਲਗਾਉਣ ਦੀ ਆਪਣੀ ਕੋਸ਼ਿਸ਼ ਵਿਰੁੱਧ ਲੜਾਈ ਨੂੰ ਸੁਪਰੀਮ ਕੋਰਟ ਵਿਚ ਲੈ ਗਏ ਹਨ। ਟਰੰਪ ਪ੍ਰਸ਼ਾਸਨ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ ਕਾਨੂੰਨੀ ਲੜਾਈ ਜਾਰੀ ਰਹਿਣ ਦੌਰਾਨ ਜਨਮ ਅਧਿਕਾਰ ਨਾਗਰਿਕਤਾ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਜਾਵੇ।
ਸੁਪਰੀਮ ਕੋਰਟ ਵਿਚ ਐਮਰਜੈਂਸੀ ਐਪਲੀਕੇਸ਼ਨਾਂ ਵਿਚ ਟਰੰਪ ਪ੍ਰਸ਼ਾਸਨ ਨੇ ਜੱਜਾਂ ਨੂੰ ਮੈਰੀਲੈਂਡ, ਮੈਸਾਚਿਊਸੇਟਸ ਅਤੇ ਵਾਸ਼ਿੰਗਟਨ ਦੇ ਜ਼ਿਲ੍ਹਾ ਜੱਜਾਂ ਦੇ ਉਨ੍ਹਾਂ ਹੁਕਮਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ, ਜਿਨ੍ਹਾਂ ਨੇ ਰਾਸ਼ਟਰਪਤੀ ਟਰੰਪ ਵਲੋਂ ਦਸਤਖਤ ਕੀਤੇ ਗਏ ਆਦੇਸ਼ ਨੂੰ ਰੋਕ ਦਿੱਤਾ ਸੀ। ਧਿਆਨ ਰਹੇ ਕਿ ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਵਿਚ ਐਮਰਜੈਂਸੀ ਅਪੀਲਾਂ ਦੀ ਇਕ ਲੜੀ ਦਾਇਰ ਕੀਤੀ, ਜਿਸ ਵਿਚ ਜਨਮ ਅਧਿਕਾਰ ਨਾਗਰਿਕਤਾ ਨੂੰ ਖਤਮ ਕਰਨ ਦੀ ਆਪਣੀ ਯੋਜਨਾ ਨੂੰ ਅੱਗੇ ਵਧਾਉਣ ਦੀ ਇਜ਼ਾਜਤ ਮੰਗੀ ਗਈ ਹੈ।