ਕੈਨੇਡਾ ਵਿੱਚ ਮਾਰਕ ਕਾਰਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਉਹ ਕੈਨੇਡਾ ਦੇ 24ਵੇਂ ਪ੍ਰਧਾਨ ਮੰਤਰੀ ਹੋਣਗੇ। ਉਨ੍ਹਾਂ ਦਾ ਸਹੁੰ ਚੁੱਕ ਸਮਾਗਮ ਰਾਜਧਾਨੀ ਓਟਾਵਾ ਦੇ ਰਿਡੋ ਹਾਲ ਦੇ ਬਾਲਰੂਮ ਵਿੱਚ ਭਾਰਤੀ ਸਮੇਂ ਅਨੁਸਾਰ ਰਾਤ 8:30 ਵਜੇ ਹੋਵੇਗਾ। ਕਾਰਨੇ ਦੇ ਨਾਲ-ਨਾਲ ਉਨ੍ਹਾਂ ਦੇ ਮੰਤਰੀ ਮੰਡਲ ਦੇ ਮੈਂਬਰ ਵੀ ਸ਼ੁੱਕਰਵਾਰ ਨੂੰ ਸਹੁੰ ਚੁੱਕਣਗੇ। ਕਾਰਨੇ ਨੂੰ 85.9% ਵੋਟ ਮਿਲੇ।
ਬ੍ਰੇਕਿੰਗ: ਕੈਨੇਡਾ ਵਿੱਚ ਮਾਰਕ ਕਾਰਨੇ ਅੱਜ ਚੁੱਕਣਗੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ
RELATED ARTICLES