ਡਰੱਗ ਮਾਮਲੇ ’ਚ ਆਰੋਪੀ ਏਆਈਜੀ ਨੂੰ ਹਾਈ ਕੋਰਟ ਵੱਲੋਂ ਵੱਡਾ ਝਟਕਾ
ਹਾਈ ਕੋਰਟ ਨੇ ਬਰਖਾਸਤ ਏਆਈਜੀ ਰਾਜਜੀਤ ਦੀ ਜ਼ਮਾਨਤ ਅਰਜ਼ੀ ਨੂੰ ਕੀਤਾ ਖਾਰਜ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਰੈਕੇਟ ਮਾਮਲੇ ’ਚ ਆਰੋਪੀ ਬਰਖਾਸਤ ਏਆਈਜੀ ਨੂੰ ਅੱਜ ਪੰਜਾਬ-ਹਰਿਆਣਾ ਹਾਈ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਡਰੱਗ ਮਾਮਲੇ ’ਚ ਆਰੋਪੀ ਬਰਖਾਸਤ ਏਆਈਜੀ ਰਾਜਜੀਤ ਸਿੰਘ ਵੱਲੋਂ ਦਾਖਲ ਕੀਤੀ ਗਈ ਜ਼ਮਾਨਤ ਅਰਜ਼ੀ ਨੂੰ ਹਾਈ ਕੋਰਟ ਨੇ ਖਾਰਜ ਕਰ ਦਿੱਤਾ ਹੈ। ਹਾਈ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਆਰੋਪੀ ਨੂੰ ਹੁਣ ਪੁਲਿਸ ਸਾਹਮਣੇ ਆਤਮ ਸਮਰਪਣ ਕਰਨਾ ਪਵੇਗਾ। ਪੰਜਾਬ ਪੁਲਿਸ ਸਮੇਤ ਪੰਜਾਬ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਪਹਿਲਾਂ ਹੀ ਆਰੋਪੀ ਰਾਜਜੀਤ ਸਿੰਘ ਦੀ ਭਾਲ ਵਿਚ ਜੁਟੀਆਂ ਹੋਈਆਂ ਹਨ। ਜਦਕਿ ਰਾਜਜੀਤ ਸਿੰਘ ਉਸ ਖਿਲਾਫ ਮਾਮਲਾ ਦਰਜ ਹੋਣ ਤੋਂ ਬਾਅਦ ਫਰਾਰ ਚੱਲ ਰਿਹਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਆਰੋਪੀ ਰਾਜਜੀਤ ਸਿੰਘ ਦੀ ਡਰੱਗ ਤੋਂ ਬਣਾਈ ਗਈ ਸੰਪਤੀ ਦਾ ਪਤਾ ਲਗਾਉਣ ਵਿਚ ਲੱਗੀ ਹੋਈ। ਧਿਆਨ ਰਹੇ ਕਿ ਪੰਜਾਬ ਸਰਕਾਰ ਨੇ ਆਰੋਪੀ ਏਆਈਜੀ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ ਅਤੇ ਉਸ ਖਿਲਾਫ਼ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਜਾ ਚੁੱਕਿਆ ਹੈ। ਪੰ੍ਰਤੂ ਪੁਲਿਸ ਹਾਲੇ ਤੱਕ ਆਰੋਪੀ ਨੂੰ ਗਿ੍ਰਫ਼ਤਾਰ ਨਹੀਂ ਕਰ ਸਕੀ। ਇਸ ਤੋਂ ਪਹਿਲਾਂ ਡਰੱਗ ਮਾਮਲੇ ’ਚ ਪੰਜਾਬ ਸਰਕਾਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ਼ ਵੀ ਮਾਮਲਾ ਦਰਜ ਕਰ ਚੁੱਕੀ ਹੈ ਅਤੇ ਉਹ ਇਸ ਮਾਮਲੇ ’ਚ ਜੇਲ੍ਹ ਵੀ ਜਾ ਚੁੱਕੇ ਹਨ। ਪ੍ਰੰਤੂ ਇਸ ਸਮੇਂ ਉਹ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਹਨ।