ਈਡੀ ਨੇ ਅੱਜ ਰਾਊਜ਼ ਐਵੇਨਿਊ ਕੋਰਟ ਵੱਲੋਂ ਕੇਜਰੀਵਾਲ ਨੂੰ ਮਿਲੀ ਜ਼ਮਾਨਤ ਵਿਰੁੱਧ ਦਿੱਲੀ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ ਜਿਸ ਤੋਂ ਬਾਅਦ ਹੁਣ ਅਦਾਲਤ ਨੇ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ- ਕੇਸ ਦੀ ਸੁਣਵਾਈ ਪੂਰੀ ਹੋਣ ਤੱਕ ਹੇਠਲੀ ਅਦਾਲਤ ਦਾ ਆਦੇਸ਼ ਪ੍ਰਭਾਵੀ ਨਹੀਂ ਹੋਵੇਗਾ। ਯਾਨੀ ਹਾਈ ਕੋਰਟ ਵਿੱਚ ਸੁਣਵਾਈ ਪੂਰੀ ਹੋਣ ਤੱਕ ਕੇਜਰੀਵਾਲ ਜੇਲ੍ਹ ਤੋਂ ਬਾਹਰ ਨਹੀਂ ਆਉਣਗੇ।