More
    HomePunjabi Newsਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ ’ਤੇ ਹੋਇਆ ਬੰਬ ਧਮਾਕਾ

    ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ ’ਤੇ ਹੋਇਆ ਬੰਬ ਧਮਾਕਾ

    22 ਵਿਅਕਤੀਆਂ ਦੀ ਹੋਈ ਮੌਤ 30 ਤੋਂ ਜ਼ਿਆਦਾ ਹੋਏ ਜ਼ਖਮੀ

    ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ ’ਤੇ ਅੱਜ ਸ਼ਨੀਵਾਰ ਨੂੰ ਇਕ ਬੰਬ ਧਮਾਕਾ ਹੋਇਆ। ਇਸ ਬੰਬ ਧਮਾਕੇ ਦੌਰਾਨ 22 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 30 ਦੇ ਵਿਅਕਤੀ ਜ਼ਖਮੀ ਜਾ ਰਹੇ ਹਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਿ੍ਰਤਕਾਂ ਅਤੇ ਜ਼ਖਮੀਆਂ ਦੀ ਗਿਣਤੀ ਵਧ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।

    ਜਾਣਕਾਰੀ ਅਨੁਸਾਰ ਜਿਸ ਸਮੇਂ ਇਹ ਧਮਾਕਾ ਹੋਇਆ ਉਸ ਸਮੇਂ ਪਲੇਟਫ਼ਾਰਮ ਤੋਂ ਜਾਫਰ ਐਕਸਪ੍ਰੈਸ ਪੇਸ਼ਾਵਰ ਲਈ ਇਕ ਰੇਲਗੱਡੀ ਰਵਾਨਾ ਹੋਣ ਲਈ ਤਿਆਰ ਸੀ ਅਤੇ ਇਸ ਨੂੰ ਅੱਤਵਾਦੀ ਹਮਲਾ ਮੰਨਿਆ ਜਾ ਰਿਹਾ ਹੈ। ਮਰਨ ਵਾਲਿਆਂ ਵਿਚ ਵਧੇਰੇ ਗਿਣਤੀ ਔਰਤਾਂ ਤੇ ਬੱਚੇ ਸ਼ਾਮਿਲ ਹਨ। ਪਾਕਿਸਤਾਨ ਦੀ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

    RELATED ARTICLES

    Most Popular

    Recent Comments