ਕਾਂਗਰਸ ਕਾਟੋ ਕਲੇਸ਼ ਦਰਮਿਆਨ ਕੈਪਟਨ ਵਲੋਂ ਸੱਦੀ ਗਈ ਕੈਬਨਿਟ ਦੀ ਬੈਠਕ, ਵੱਡੇ ਐਲਾਨ ਹੋਣੇ ਸੰਭਵ

ਪੰਜਾਬ ਕਾਂਗਰਸ ਚ ਕਸ਼ਮਕਸ਼ ਜਾਰੀ ਹੈ ਨਵਜੋਤ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਵੀ ਸਿੱਧੂ ਦੇ ਕੈਪਟਨ ਵਿਚਾਲੇ ਮਤਭੇਦ ਮੁੱਕੇ ਨਹੀਂ ਹਨ। ਇਸੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 16 ਅਗਸਤ ਨੂੰ ਕੈਬਨਿਟ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਦੁਪਹਿਰ 3 ਵਜੇ ਹੋਵੇਗੀ। ਇਸ ਦੌਰਾਨ ਕਈ ਵੱਡੇ ਫੈਸਲੇ ਲਏ ਜਾਣ ਦੀ ਉਮੀਦ ਹੈ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੈਬਨਿਟ ਵਿੱਚ ਫੇਰਬਦਲ ਦੀ ਹਾਈਕਮਾਨ ਤੋਂ ਮਨਜ਼ੂਰੀ ਮਿਲ ਚੁੱਕੀ ਹੈ, ਜਿਸ ਤੋਂ ਬਾਅਦ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਖੇਮੇ ਵਿੱਚ ਖਲਬਲੀ ਮਚੀ ਹੋਈ ਹੈ।


ਦੂਜੇ ਪਾਸੇ ਖਬਰ ਸਾਹਮਣੇ ਆਈ ਹੈ ਕਿ ਕਿ ਕੈਬਨਿਟ ਵਿੱਚ ਫੇਰਬਦਲ ਤੋਂ ਪਹਿਲਾਂ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਏਆਈਸੀਸੀ ਜਨਰਲ ਸਕੱਤਰ ਹਰੀਸ਼ ਰਾਵਤ ਅਗਲੇ ਹਫਤੇ ਚੰਡੀਗੜ੍ਹ ਦਾ ਦੌਰਾ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰ ਦੌਰਾਨ ਕੈਪਟਨ ਅਤੇ ਸਿੱਧੂ ਵਿਚਾਲੇ ਮਤਭੇਦਾਂ ਨੂੰ ਦੂਰ ਕਰਨ ਦੀ ਇੱਕ ਹੋਰ ਕੋਸ਼ਿਸ਼ ਕੀਤੀ ਜਾਵੇਗੀ।


ਮੁੱਖ ਮੰਤਰੀ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਦੌਰਾਨ ਕੈਬਨਿਟ ਵਿੱਚ ਫੇਰਬਦਲ ਕਰਨ ਲਈ ਕੁਝ ਨਾਂ ਸੁਝਾਏ ਹਨ। ਸੂਤਰਾਂ ਮੁਤਾਬਕ ਹਰੀਸ਼ ਰਾਵਤ ਇਹ ਯਕੀਨੀ ਕਰਨ ਲਈ ਵੀ ਆ ਰਹੇ ਹਨ ਕਿ ਜਿਹੜੇ ਮੰਤਰੀ ਕੈਪਟਨ ਦਾ ਵਿਰੋਧ ਕਰ ਰਹੇ ਹਨ ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਬਾਹਰ ਨਾ ਕੱਢਿਆ ਜਾਵੇ। ਅਤੇ ਇਹ ਵੀ ਸੂਚਨਾ ਮਿਲੀ ਹੈ ਕਿ ਸਿੱਧੂ ਖੇਮੇ ਵਲੋਂ ਮੁੱਖ ਮੰਤਰੀ ਬਦਲਣ ਦੀ ਮੰਗ ਰੱਖੀ ਜਾ ਸਕਦੀ ਹੈ।

MUST READ