ਜਲੰਧਰ/ਬਿਊਰੋ ਨਿਊਜ਼ : ਐਮ.ਜੀ.ਐਫ਼. ਕੰਪਨੀ ਨੇ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਉਨ੍ਹਾਂ ਦੀ ਕੰਪਨੀ ਜਨਤਾ ਲੈਂਡ ਪ੍ਰਮੋਟਰਜ਼ ਪ੍ਰਾਈਵੇਟ ਲਿਮਟਿਡ ਖ਼ਿਲਾਫ਼ 150 ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਹੇਠ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਤੋਂ ਬਾਅਦ ਅਦਾਲਤ ਨੇ ਗੁਰੂਗ੍ਰਾਮ ਪੁਲਿਸ ਨੂੰ ਕੁਲਵੰਤ ਸਿੰਘ, ਪਰਮਜੀਤ ਸਿੰਘ, ਮਨਜੀਤ ਕੌਰ ਅਤੇ ਐਮ.ਐਸ. ਜਨਤਾ ਲੈਂਡ ਦੇ ਖ਼ਿਲਾਫ਼ ਐਫ਼.ਆਈ.ਆਰ. ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ, ਜਿਸ ਤੋਂ ਬਾਅਦ ਇਹ ਐਫ਼.ਆਈ.ਆਰ. ਡੀ.ਐੱਲ.ਐਫ਼. ਫ਼ੇਜ਼ 2 ਥਾਣੇ ਵਿਚ ਧਾਰਾ 120-ਬੀ, 406, 418, 420, 468, 471, 506 ਦੇ ਤਹਿਤ ਦਰਜ ਕੀਤੀ ਗਈ ਹੈ।
ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਖਿਲਾਫ਼ ਗੁੜਗਾਓਂ ’ਚ ਮਾਮਲਾ ਦਰਜ
RELATED ARTICLES