HomePunjabi Newsਸ਼ੋ੍ਮਣੀ ਅਕਾਲੀ ਦਲ ਦੇ ਵਫ਼ਦ ਨੇ ਗੁਰਦੁਆਰਾ ਚੋਣ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਸ਼ੋ੍ਮਣੀ ਅਕਾਲੀ ਦਲ ਦੇ ਵਫ਼ਦ ਨੇ ਗੁਰਦੁਆਰਾ ਚੋਣ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਸ਼ੋ੍ਮਣੀ ਕਮੇਟੀ ਦੀ ਚੋਣਾਂ ਲਈ ਬਣੀਆਂ ਵੋਟਰ ਸੂਚੀਆਂ ’ਚ ਹੋਈ ਗੜਬੜੀ ਦਾ ਮੁੱਦਾ ਚੁੱਕਿਆ

ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫ਼ਦ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਗੁਰਦੁਆਰਾ ਚੋਣ ਕਮਿਸ਼ਨਰ ਨਾਲ ਅੱਜ ਮੁਲਾਕਾਤ ਕੀਤੀ ਗਈ। ਵਫਦ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਬਣੀਆਂ ਵੋਟਰ ਸੂਚੀਆਂ ਵਿਚ ਹੋਈ ਗੜਬੜੀ ਦਾ ਮੁੱਦਾ ਚੁੱਕਿਆ ਗਿਆ।

ਅਕਾਲੀ ਦਲ ਦੇ ਵਫਦ ਨੇ ਇਨ੍ਹਾਂ ਵੋਟਰ ਸੂਚੀਆਂ ਦੀ ਨਿਰਪੱਖ ਜਾਂਚ ਮੰਗੀ ਅਤੇ ਵੋਟਰ ਸੂਚੀਆਂ ਤਿਆਰ ਕਰਨ ਵਾਲੇ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ। ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸੁਖਬੀਰ ਸਿੰਘ ਬਾਦਲ, ਡਾ. ਦਲਜੀਤ ਸਿੰਘ ਚੀਮਾ ਅਤੇ ਸ਼ੋ੍ਰਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਸਨ।

RELATED ARTICLES

Most Popular

Recent Comments