Wednesday, July 3, 2024
HomePunjabi NewsLiberal Breakingਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰੇਗਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ

ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰੇਗਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ

ਕਿਸਾਨਾਂ ਦੇ ਮਸਲੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਹੱਕੀ ਮੰਗਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਗੱਲ ਦੀ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ। ਉਹਨਾਂ ਦੱਸਿਆ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ ਵਿੱਚ ਸਜ਼ਾ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਵਾਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਅਤੇ ਅਸਾਮ ਡਿਬਰੂਗੜ ਜੇਲ ਦੇ ਵਿੱਚ ਬੰਦ ਭਾਈ ਅੰਮ੍ਰਿਤ ਪਾਲ ਸਿੰਘ ਦੀ ਪੰਜਾਬ ਜੇਲ ਵਿੱਚ ਸ਼ਿਫਟ ਕਰਨ ਨੂੰ ਲੈ ਕੇ ਮੰਗ ਕੀਤੀ ਜਾਵੇਗੀ।

ਧਾਮੀ ਨੇ ਦੱਸਿਆ ਕਿ ਭਾਈ ਰਾਜੋਆਣਾ ਦੀ ਰਿਹਾਈ ਦੇ ਲਈ ਪੰਜ ਮੈਂਬਰੀ ਕਮੇਟੀ ਸੰਘਰਸ਼ ਕਰ ਰਹੀ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ 2019 ਦੇ ਵਿੱਚ ਭਾਈ ਰਾਜੋਆਣਾ ਦੀ ਮਾਫੀ ਪਟੀਸ਼ਨ ਨੂੰ ਮਨਜ਼ੂਰ ਕੀਤਾ ਸੀ ਪਰ ਇੰਨਾ ਸਮਾਂ ਬੀਤ ਜਾਣ ਦੇ ਬਾਅਦ ਵੀ ਉਸ ਤੇ ਕੋਈ ਅਮਲ ਨਹੀਂ ਕੀਤਾ ਗਿਆ।ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਵਿਚੋਲਗੀ ਬਣ ਗਈ ਹੈ, ਪਰ ਹੁਣ ਉਨ੍ਹਾਂ ਦੇ ਮੁੱਦੇ ਉਠਾਉਣੇ ਚਾਹੀਦੇ ਹਨ। ਕੇਂਦਰ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਕਿਸਾਨਾਂ ਦੇ ਮਸਲੇ ਹੱਲ ਕਰਕੇ ਕਿਸਾਨਾਂ ਨੂੰ ਰਾਹਤ ਦੇਵੇ।

ਜੇਕਰ ਕਿਸਾਨ ਖੇਤੀ ਛੱਡ ਦੇਣ ਤਾਂ ਦੇਸ਼ ਵੀ ਭੁੱਖਮਰੀ ਦਾ ਸ਼ਿਕਾਰ ਹੋ ਜਾਵੇਗਾ। ਐਸਜੀਪੀਸੀ ਜਲਦੀ ਹੀ ਦਮਦਮਾ ਸਾਹਿਬ ਲਈ ਯੂਟਿਊਬ ਚੈਨਲ ਸ਼ੁਰੂ ਕਰਨ ਜਾ ਰਹੀ ਹੈ। ਇਹ ਫੈਸਲਾ ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਹੈ।

RELATED ARTICLES

Most Popular

Recent Comments