ਮੋਗਾ ਜ਼ਿਲ੍ਹੇ ਵਿੱਚ ਨਸ਼ਿਆਂ ਖਿਲਾਫ਼ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਨਸ਼ੀਲੇ ਪਦਾਰਥ ਸਮੇਤ 25 ਲੋਕ ਗ੍ਰਿਫ਼ਤਾਰ
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪੁਲੀਸ ਨੇ ਡੀਆਈਜੀ ਫਰੀਦਕੋਟ ਦੀ ਅਗਵਾਈ ਵਿੱਚ ਚਲਾਏ ਗਏ ਸਰਚ ਅਭਿਆਨ ਦੌਰਾਨ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ ਤਸਕਰੀ ਦੇ ਦੋਸ਼ ਹੇਠ 25 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਥਾਣਾ ਸਦਰ ਦੀ ਸਹਾਇਕ ਐਸਐਚਓ ਵੀਰਪਾਲ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਪਿੰਡ ਰਤੀਆ ਵਿੱਚ ਗਸ਼ਤ ਦੌਰਾਨ ਸੁਰਿੰਦਰ ਸਿੰਘ ਵਾਸੀ ਦੌਲੇਵਾਲਾ ਮਾਈਸਰ ਨੂੰ 10 ਕਿੱਲੋ ਅੱਧੀ ਭੁੱਕੀ ਸਮੇਤ ਕਾਬੂ ਕੀਤਾ ਹੈ। ਥਾਣਾ ਕੋਟ ਈਸੇ ਖਾਂ ਦੇ ਐੱਸਐੱਚਓ ਭਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕਸਬੇ ਦੀ ਹੀਰ ਕਲੋਨੀ ਵਿੱਚ ਗਸ਼ਤ ਦੌਰਾਨ ਸੁਖਬੀਰ ਸਿੰਘ ਉਰਫ ਸੁੱਖਾ ਨੂੰ 45 ਪਾਬੰਦੀਸ਼ੁਦਾ ਗੋਲੀਆਂ ਅਤੇ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।
ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪਿੰਡ ਸਿੰਘਪੁਰਾ ਮੁੰਨਾ ਵਿਖੇ ਦਵਿੰਦਰਪਾਲ ਸਿੰਘ ਉਰਫ ਲੁੱਲਾ ਅਤੇ ਅਮਨਦੀਪ ਸਿੰਘ ਉਰਫ ਗੱਗੂ ਵਾਸੀ ਮਨਾਵਾਂ ਨੂੰ 70 ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕੀਤਾ ਹੈ।
ਨਛੱਤਰ ਸਿੰਘ ਸਹਾਇਕ ਐਸ.ਐਚ.ਓ ਫਤਿਹਗੜ੍ਹ ਥਾਣਾ ਪੰਜਤੂਰ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਇਲਾਕੇ ‘ਚ ਗਸ਼ਤ ਦੌਰਾਨ ਹੀਰੋ ਐਚ.ਐਫ ਡੀਲਕਸ ਮੋਟਰਸਾਈਕਲ ਨੰਬਰ ਪੀ.ਬੀ.76-ਬੀ 7230, ਗੁਰਪ੍ਰੀਤ ਸਿੰਘ ਉਰਫ਼ ਸੰਨੀ ਅਤੇ ਰਾਜਪਾਲ ਸਿੰਘ ਉਰਫ਼ ਦਾਤੇਵਾਲਾ ਵਾਸੀ ਕਾਲਾ ਨੂੰ ਕਾਬੂ ਕਰਕੇ ਉਨ੍ਹਾਂ ਨੂੰ 5 ਗ੍ਰਾਮ ਹੈਰੋਇਨ ਬਰਾਮਦਗੀਆਂ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ।
ਥਾਣਾ ਫਤਿਹਗੜ੍ਹ ਪੰਜਤੂਰ ਦੇ ਸਹਾਇਕ ਥਾਣੇਦਾਰ ਨਛੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪਿੰਡ ਗੋਲੂਵਾਲਾ ਵਿਖੇ ਗਸ਼ਤ ਦੌਰਾਨ ਗੁਰਚਰਨ ਸਿੰਘ ਉਰਫ਼ ਚੰਨ ਵਾਸੀ ਗੋਲੂਵਾਲਾ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।