More
    HomePunjabi News‘ਆਪ’ ਆਗੂ ਸਤੇਂਦਰ ਜੈਨ ਖਿਲਾਫ਼ ਚੱਲੇਗਾ ਮਨੀ ਲਾਂਡਰਿੰਗ ਦਾ ਕੇਸ

    ‘ਆਪ’ ਆਗੂ ਸਤੇਂਦਰ ਜੈਨ ਖਿਲਾਫ਼ ਚੱਲੇਗਾ ਮਨੀ ਲਾਂਡਰਿੰਗ ਦਾ ਕੇਸ

    ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗ੍ਰਹਿ ਮੰਤਰਾਲੇ ਨੂੰ ਦਿੱਤੀ ਮਨਜੂਰੀ

    ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ‘ਆਪ’ ਆਗੂ ਸਤੇਂਦਰ ਜੈਨ ਖਿਲਾਫ਼ ਜ਼ਮੀਨ ਦੀ ਖਰੀਦੋ-ਫਰੋਖਤ ਨਾਲ ਜੁੜੇ ਘੁਟਾਲਾ ਮਾਮਲੇ ’ਚ ਮਨੀ ਲਾਂਡਰਿੰਗ ਦਾ ਕੇਸ ਚਲਾਉਣ ਦੀ ਆਗਿਆ ਦੇ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਲੰਘੇ ਦਿਨੀਂ ਰਾਸ਼ਟਰਪਤੀ ਦਰੋਪਦੀ ਮੁਰਮੂ ਕੋਲੋਂ ਇਸ ਮਾਮਲੇ ’ਚ ਕੇਸ ਚਲਾਉਣ ਦੀ ਮਨਜ਼ੂਰੀ ਮੰਗੀ ਸੀ।

    ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਖਿਲਾਫ ਬੀਐਨਐਸ ਦੀ ਧਾਰਾ 218 ਦੇ ਤਹਿਤ ਕੇਸ ਚੱਲੇਗਾ ਅਤੇ ਰਾਸ਼ਟਰਪਤੀ ਵੱਲੋਂ ਮਨਜ਼ੂਰੀ ਦਿੱਤੇ ਜਾਣ ਕਾਰਨ ਇਨਫੋਰਸਮੈਂਟ ਡਾਇਰੈਕਟੋਰੇਟ ਜਲਦੀ ਹੀ ਸਤੇਂਦਰ ਜੈਨ ਨੂੰ ਗਿ੍ਰਫ਼ਤਾਰ ਕਰ ਸਕਦੀ ਹੈ। ਜ਼ਿਕਰਯੋਗ ਹੈ ਕਿ ਜਿਸ ਸਮੇਂ ਸਤੇਂਦਰ ਜੈਨ ਖਿਲਾਫ਼ ਇਹ ਮਾਮਲਾ ਦਰਜ ਕੀਤਾ ਗਿਆ ਸੀ, ਉਸ ਸਮੇਂ ਉਹ ਵਿਧਾਇਕ ਸਨ, ਜਿਸ ਦੇ ਚਲਦਿਆਂ ਬੀਐਨਐਸ ਦੀ ਧਾਰਾ 218 ਦੇ ਤਹਿਤ ਉਨ੍ਹਾਂ ਖਿਲਾਫ ਕੇਸ ਚਲਾਉਣ ਲਈ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਣੀ ਜ਼ਰੂਰੀ ਸੀ।

    RELATED ARTICLES

    Most Popular

    Recent Comments