More
    HomePunjabi Newsਬ੍ਰਾਜ਼ੀਲ ਦੇ ਸਾਓ ਪਾਓਲੋ ’ਚ ਯਾਤਰੀ ਹਵਾਈ ਜਹਾਜ਼ ਹੋਇਆ ਹਾਦਸਾਗ੍ਰਸਤ

    ਬ੍ਰਾਜ਼ੀਲ ਦੇ ਸਾਓ ਪਾਓਲੋ ’ਚ ਯਾਤਰੀ ਹਵਾਈ ਜਹਾਜ਼ ਹੋਇਆ ਹਾਦਸਾਗ੍ਰਸਤ

    ਜਹਾਜ਼ ’ਚ ਸਵਾਰ ਸਾਰੇ 61 ਵਿਅਕਤੀਆਂ ਦੀ ਹੋਈ ਮੌਤ

    ਵਿਨਹੇਡੋ/ਬਿਊਰੋ ਨਿਊਜ਼ : ਬ੍ਰਾਜ਼ੀਲ ਦੇ ਸਾਓ ਪਾਓਲੋ ਵਿੱਚ ਇੱਕ ਯਾਤਰੀ ਜਹਾਜ਼ ਦੇ ਰਿਹਾਇਸ਼ੀ ਇਲਾਕੇ ਵਿੱਚ ਡਿੱਗਣ ਕਾਰਨ ਵਾਪਰੇ ਭਿਆਨਕ ਹਾਦਸੇ ਦੌਰਾਨ ਜਹਾਜ਼ ’ਚ ਸਵਾਰ ਸਾਰੇ 61 ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਾਓ ਪਾਓਲੋ ਦੇ ਮਹਾਨਗਰ ਤੋਂ ਲਗਭਗ 80 ਕਿਲੋਮੀਟਰ ਉੱਤਰ-ਪੱਛਮ ਵਿੱਚ ਵਿਨਹੇਡੋ ਸ਼ਹਿਰ ਵਿੱਚ ਜਹਾਜ਼ ਡਿੱਗਣ ਦੀ ਘਟਨਾ ਵਾਪਰੀ ਹੈ, ਹਾਲਾਂਕਿ ਉਥੇ ਹੋਏ ਜਾਨੀ-ਮਾਲੀ ਨੁਕਸਾਨ ਬਾਰੇ ਹਾਲੇ ਸੂਚਨਾ ਨਹੀਂ ਮਿਲ ਸਕੀ ਹੈ।

    ਮੌਕੇ ’ਤੇ ਮੌਜੂਦ ਵਿਅਕਤੀਆਂ ਨੇ ਕਿਹਾ ਕਿ ਸਥਾਨਕ ਨਿਵਾਸੀਆਂ ਵਿੱਚ ਕੋਈ ਪੀੜਤ ਨਹੀਂ ਸੀ। ਏਅਰਲਾਈਨ ਵੋਏਪਾਸ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਸਦਾ ਜਹਾਜ਼ ਏਟੀਆਰ 72 ਟਵਿਨ-ਇੰਜਣ ਟਰਬੋਪ੍ਰੌਪ ਸਾਓ ਪਾਓਲੋ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਗੁਆਰੁਲਹੋਸ ਲਈ ਜਾ ਰਿਹਾ ਸੀ, ਹਾਦਸਾਗ੍ਰਸਤ ਹੋ ਗਿਆ ਹੈ। ਇਸ ਹਵਾਈ ਜਹਾਜ਼ ਵਿਚ ਵਿੱਚ 57 ਯਾਤਰੀ ਅਤੇ 4 ਚਾਲਕ ਦਲ ਦੇ ਮੈਂਬਰ ਸਵਾਰ ਸਨ। ਏਅਰਲਾਈਨ ਨੇ ਕਿਹਾ ਕਿ ਉਹ ਪੀੜਤਾਂ ਦੇ ਪਰਿਵਾਰਾਂ ਨੂੰ ਬੇਰੋਕ ਸਹਾਇਤਾ ਦੇ ਪ੍ਰਬੰਧ ਨੂੰ ਤਰਜੀਹ ਦੇ ਰਿਹਾ ਹੈ ਅਤੇ ਦੁਰਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਅਧਿਕਾਰੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਸਹਿਯੋਗ ਕਰ ਰਿਹਾ ਹੈ।

    RELATED ARTICLES

    Most Popular

    Recent Comments