More
    HomePunjabi Newsਲੁਧਿਆਣਾ ਦੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

    ਲੁਧਿਆਣਾ ਦੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

    ਸਕੂਲ ਪਿ੍ਰੰਸੀਪਲ ਨੂੰ ਆਈ ਈਮੇਲ, ਪੁਲਿਸ ਜਾਂਚ ’ਚ ਜੁਟੀ

    ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਲੁਧਿਆਣਾ ਸਥਿਤ ਜਸਟਿਸ ਗੁਰਨਾਮ ਸਿੰਘ ਮਾਰਗ ਧਾਂਦਰਾ ਸੜਕ ਸਥਿਤ ਆਦਰਸ਼ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਸਕੂਲ ਪਿ੍ਰੰਸੀਪਲ ਨੂੰ ਈਮੇਲ ਰਾਹੀਂ ਮਿਲੀ ਹੈ। ਜਿਸ ’ਚ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਸਕੂਲ ਨੂੰ 5 ਅਕਤੂਬਰ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜਿਸ ਮੋਬਾਇਲ ਨੰਬਰ ਤੋਂ ਇਹ ਈਮੇਲ ਭੇਜੀ ਗਈ ਸੀ, ਉਹ ਨੰਬਰ ਬਿਹਾਰ ਦਾ ਦੱਸਿਆ ਜਾ ਰਿਹਾ ਹੈ।

    ਮਾਮਲੇ ਦੀ ਪੁਲਿਸ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਮੁਲਾਜ਼ਮਾਂ ਨੇ ਇਸ ਮਾਮਲੇ ’ਚ ਫਿਲਹਾਲ ਕੁੱਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ। ਪਰ ਅੰਦਾਜ਼ਾ ਇਹ ਲਗਾਇਆ ਜਾ ਰਿਹਾ ਹੈ ਕਿ ਇਹ ਕਿਸੇ ਵੱਲੋਂ ਸ਼ਰਾਰਤੀ ਕੀਤੀ ਗਈ ਹੈ। ਉਥੇ ਹੀ ਲੁਧਿਆਣਾ ਪੁਲਿਸ ਵੱਲੋਂ ਇਕ 15 ਸਾਲਾ ਨਾਬਾਲਿਗ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਕਿਉਂਕਿ ਜਿਸ ਨੰਬਰ ’ਤੇ ਈਮੇਲ ਐਡਰੈਸ ਜਨਰੇਟ ਹੋਇਆ ਸੀ, ਉਸ ਦੇ ਆਧਾਰ ’ਤੇ ਹੀ ਨਾਬਾਲਿਗ ਨੂੰ ਹਿਰਾਸਤ ਵਿਚ ਲਿਆ ਗਿਆ ਹੈ।

    RELATED ARTICLES

    Most Popular

    Recent Comments