More
    HomePunjabi Newsਬਠਿੰਡਾ ’ਚ ਗੱਦੇ ਬਣਾਉਣ ਵਾਲੀ ਫੈਕਟਰੀ ’ਚ ਲੱਗੀ ਭਿਆਨਕ ਅੱਗ

    ਬਠਿੰਡਾ ’ਚ ਗੱਦੇ ਬਣਾਉਣ ਵਾਲੀ ਫੈਕਟਰੀ ’ਚ ਲੱਗੀ ਭਿਆਨਕ ਅੱਗ

    ਅੱਗ ਦੀ ਲਪੇਟ ’ਚ ਆਉਣ ਕਰਕੇ ਤਿੰਨ ਮਜ਼ਦੂਰ ਜਿੰਦਾ ਸੜੇ

    ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਦੇ ਡੱਬਵਾਲੀ ਰੋਡ ’ਤੇ ਸਥਿਤ ਪਿੰਡ ਗਹਿਰੀ ਬੁੱਟਰ ’ਚ ਇਕ ਗੱਦੇ ਬਣਾਉਣ ਵਾਲੀ ਫੈਕਟਰੀ ਵਿਚ ਲੰਘੀ ਦੇਰ ਰਾਤ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਇਸ ਘਟਨਾ ਦੌਰਾਨ ਫੈਕਟਰੀ ’ਚ ਕੰਮ ਕਰਨ ਵਾਲੇ ਤਿੰਨ ਮਜ਼ਦੂਰਾਂ ਦੀ ਅੱਗ ਦੀ ਲਪੇਟ ਵਿਚ ਆਉਣ ਕਰਕੇ ਮੌਤ ਹੋ ਗਈ। ਜਿਨ੍ਹਾਂ ਦਾ ਨਾਂ ਲਖਵੀਰ ਸਿੰਘ, ਨਿੰਦਰ ਅਤੇ ਵਿਜੇ ਸਿੰਘ ਦੱਸਿਆ ਜਾ ਰਿਹਾ ਹੈ।

    ਫੈਕਟਰੀ ’ਚ ਲੱਗੀ ਅੱਗ ਇੰਨੀ ਜ਼ਿਆਦਾ ਭਿਆਨਕ ਸੀ ਇਸ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਸਨ ਅਤੇ ਅੱਗ ਏਨੀ ਤੇਜ਼ੀ ਨਾਲ ਫੈਲੀ ਕਿ ਫੈਕਟਰੀ ਦਾ ਸ਼ੈਡ ਵੀ ਡਿੱਗ ਗਿਆ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਬਠਿੰਡਾ ਫਾਇਰ ਬਿ੍ਰਗੇਡ ਮੌਕੇ ’ਤੇ ਪਹੁੰਚੀ ਪ੍ਰੰਤੂ ਅੱਗ ’ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਜਿਸ ਤੋਂ ਬਾਅਦ ਅੱਗ ’ਤੇ ਕਾਬੂ ਪਾਉਣ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਅਤੇ ਹਰਿਆਣਾ ਦੇ ਡੱਬਵਾਲੀ ਤੋਂ ਫਾਇਰ ਟੈਂਡਰ ਬੁਲਾਏ ਗਏ।

    RELATED ARTICLES

    Most Popular

    Recent Comments