More
    HomePunjabi Newsਹਰਿਆਣਾ ’ਚ ਚਲਦੀ ਬੱਸ ਨੂੰ ਲੱਗੀ ਭਿਆਨਕ ਅੱਗ

    ਹਰਿਆਣਾ ’ਚ ਚਲਦੀ ਬੱਸ ਨੂੰ ਲੱਗੀ ਭਿਆਨਕ ਅੱਗ

    10 ਵਿਅਕਤੀਆਂ ਦੀ ਹੋਈ ਮੌਤ, 25 ਤੋਂ ਜ਼ਿਆਦਾ ਵਿਅਕਤੀ ਝੁਲਸੇ ਜਾਣ ਕਾਰਨ ਹੋਏ ਗੰਭੀਰ ਜ਼ਖਮੀ

    ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ’ਚ ਲੰਘੀ ਦੇਰ ਰਾਹਤ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸ ਵੇਅ ’ਤੇ ਇਕ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਭਿਆਨਕ ਹਾਦਸੇ ਦੌਰਾਨ 10 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 25 ਤੋਂ ਜ਼ਿਆਦਾ ਵਿਅਕਤੀ ਬੁਰੀ ਤਰ੍ਹਾਂ ਝੁਲਸੇ ਗਏ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 8 ਵਿਅਕਤੀਆਂ ਦੀ ਤਾਂ ਮੌਕੇ ’ਤੇ ਹੀ ਮੌਤ ਹੋ ਗਈ ਸੀ ਜਦਕਿ 2 ਵਿਅਕਤੀਆਂ ਨੇ ਹਸਪਤਾਲ ’ਚ ਜਾ ਕੇ ਦਮ ਤੋੜਿਆ।

    ਇਸ ਘਟਨਾ ’ਚ ਜ਼ਖਮੀ ਹੋਏ ਵਿਅਕਤੀਆਂ ਨੇ ਦੱਸਿਆ ਕਿ ਇਹ ਹਾਦਸਾ ਹਰਿਆਣਾ ਦੇ ਨੂਹ ਜ਼ਿਲ੍ਹੇ ਦੇ ਤਾਵੜੂ ਪਿੰਡ ਨੇੜੇ ਵਾਪਰਿਆ। ਬੱਸ ਵਿਚ 64 ਵਿਅਕਤੀ ਸਵਾਰ ਸਨ ਜੋ ਸਾਰੇ ਆਪਸ ਵਿਚ ਰਿਸ਼ਤੇਦਾਰ ਹਨ ਅਤੇ ਇਹ ਸਾਰੇ ਪੰਜਾਬ ਅਤੇ ਚੰਡੀਗੜ੍ਹ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇਹ ਸਾਰੇ ਵਿਅਕਤੀ ਮਥੁਰਾ-ਵਰਿੰਦਾਵਨ ਤੋਂ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ ਅਤੇ ਰਸਤੇ ’ਚ ਇਹ ਭਿਆਨਕ ਹਾਦਸਾ ਵਾਪਰ ਗਿਆ। ਮਰਨ ਵਾਲਿਆਂ ਵਿਚੋਂ 7 ਵਿਅਕਤੀ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਦੱਸੇ ਜਾ ਰਹੇ ਹਨ।

    RELATED ARTICLES

    Most Popular

    Recent Comments