ਆਮ ਆਦਮੀ ਪਾਰਟੀ ਵਲੋਂ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਮਸ਼ਹੂਰ ਫਿਲਮੀ ਅਦਾਕਾਰ ਅਤੇ ਗਾਇਕ ਕਰਮਜੀਤ ਅਨਮੋਲ ਨੇ ਆਪਣੀ ਚੋਣ ਕੰਪੇਨ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਦੇ ਤਹਿਤ ਉਹਨਾ ਦਾ ਅੱਜ ਟੋਲ ਪਲਾਜ਼ਾ, ਗਿੱਲ, ਵਿਧਾਨ ਸਭਾ ਹਲਕਾ ਬਾਘਾਪੁਰਾਣਾ ਪਹੁੰਚਣ ‘ਤੇ ਪਾਰਟੀ ਵਰਕਰਾਂ ਨੇ ਸੁਆਗਤ ਕੀਤਾ ਗਿਆ।
ਕਾਰਾਂ, ਜੀਪਾਂ, ਮੋਟਰਸਾਈਕਲਾਂ, ਆਟੋ ਰਿਕਸ਼ਿਆ ਅਤੇ ਵੱਡੇ ਕਾਫ਼ਲੇ ਨਾਲ ਫੁੱਲਾਂ ਦੀ ਵਰਖਾ ਕਰਕੇ ਵਰਕਰਾਂ ਨੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਅਤੇ ਇਸ ਤੋਂ ਪਹਿਲਾਂ ਕਰਮਜੀਤ ਅਨਮੋਲ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ-ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਕਰਮਜੀਤ ਅਨਮੋਲ ਨੇ ਬਾਘਾਪੁਰਾਣਾ ਦੇ ਸ਼ਹੀਦ ਭਗਤ ਸਿੰਘ ਚੌਂਕ ਵਿੱਚ ਪੁੱਜਣ ‘ਤੇ ਸ਼ਹੀਦ ਭਗਤ ਸਿੰਘ ਜੀ ਦੇ ਬੁੱਤ ਤੇ ਫੁੱਲ ਮਾਲਾਵਾਂ ਭੇਂਟ ਕੀਤੀਆ।