Sunday, July 7, 2024
HomePunjabi NewsLiberal Breakingਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਕੱਲ ਕਰੇਗੀ...

ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਕੱਲ ਕਰੇਗੀ ਭੁੱਖ ਹੜਤਾਲ

ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਦੇ ਵਿੱਚ ਕੱਲ ਯਾਨੀ ਕਿ 6 ਅਪ੍ਰੈਲ ਨੂੰ ਆਮ ਆਦਮੀ ਪਾਰਟੀ ਵੱਲੋਂ ਪੂਰੇ ਦੇਸ਼ ਵਿੱਚ ਭੁੱਖ ਹੜਤਾਲ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਇਹ ਭੁੱਖ ਹੜਤਾਲ ਇੱਕ ਦਿਨ ਦੀ ਹੋਵੇਗੀ ਇਸ ਦੇ ਵਿੱਚ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਹਾਜ਼ਰ ਹੋਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਖੁਦ ਖਟਕੜ ਕਲਾਂ ਪਹੁੰਚਣਗੇ ਅਤੇ ਸਾਰੇ ਵਿਧਾਇਕ ਭੁੱਖ ਹੜਤਾਲ ਕਰਨਗੇ ।

ਇਸ ਸਬੰਧੀ ਆਮ ਆਦਮੀ ਪਾਰਟੀ ਦੇ ਵਿਧਾਇਕ ਆਗੂਆਂ ਦਿਨੇਸ਼ ਚੱਢਾ, ਬਿਕਰਮਜੀਤ ਪਾਸੀ ਅਤੇ ਹਸੁਖਇੰਦਰ ਸਿੰਘ ਬੱਬੀ ਬਾਦਲ ਨੇ ਪ੍ਰੈਸ ਕਾਨਫਰੰਸ ਕਰਕੇ ਐਲਾਨ ਕੀਤਾ ਕਿ ਭਲਕੇ 11 ਵਜੇ ਖਟਕੜ ਕਲਾਂ ਵਿਖੇ ਭੁੱਖ ਹੜਤਾਲ ਕੀਤੀ ਜਾਵੇਗੀ। ਜਿਸ ਵਿੱਚ ਮੁੱਖ ਮੰਤਰੀ ਮਾਨ ਸਹਿਤ ਸਾਰੇ ਮੰਤਰੀ ਅਤੇ ਵਿਧਾਇਕ ਹਾਜ਼ਰ ਹੋਣਗੇ। ਉਨ੍ਹਾਂ ਕਿਹਾ ਕਿ ਇਹ ਭੁੱਖ ਹੜਤਾਲ ਪੂਰੇ ਪੰਜਾਬ ਦੇ ਜ਼ਿਲ੍ਹਾ ਦਫ਼ਤਰਾਂ ਵਿੱਚ ਕੀਤੀ ਜਾਵੇਗੀ।

RELATED ARTICLES

Most Popular

Recent Comments