HomePunjabi Newsਆਮ ਆਦਮੀ ਪਾਰਟੀ ਦੇ ਕੁੰਦਨ ਗੋਗੀਆ ਬਣੇ ਪਟਿਆਲਾ ਦੇ ਮੇਅਰ

ਆਮ ਆਦਮੀ ਪਾਰਟੀ ਦੇ ਕੁੰਦਨ ਗੋਗੀਆ ਬਣੇ ਪਟਿਆਲਾ ਦੇ ਮੇਅਰ

ਹਰਿੰਦਰ ਕੋਹਲੀ ਸੀਨੀਅਰ ਡਿਪਟੀ ਮੇਅਰ ਅਤੇ ਜਗਦੀਪ ਜੱਗਾ ਡਿਪਟੀ ਮੇਅਰ ਬਣਾਏ ਗਏ

ਪਟਿਆਲਾ/ਬਿਊਰੋ ਨਿਊਜ਼ : ਨਗਰ ਨਿਗਮ ਪਟਿਆਲਾ ਦੇ ਅਹੁਦੇਦਾਰਾਂ ਦੀ ਅੱਜ ਹੋਈ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਕੁੰਦਨ ਗੋਗੀਆ ਨੂੰ ਪਟਿਆਲਾ ਦਾ ਮੇਅਰ ਬਣਾਇਆ ਗਿਆ ਹੈ। ਇਸਦੇ ਨਾਲ ਹੀ ਹਰਿੰਦਰ ਕੋਹਲੀ ਸੀਨੀਅਰ ਡਿਪਟੀ ਮੇਅਰ ਤੇ ਜਗਦੀਪ ਜੱਗਾ ਡਿਪਟੀ ਮੇਅਰ ਬਣਾਏ ਗਏ ਹਨ। ਚੋਣ ਤੋਂ ਬਾਅਦ ਇਸ ਸਬੰਧੀ ਰਸਮੀ ਐਲਾਨ ‘ਆਪ’ ਦੇ ਸੂਬਾਈ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ।

ਇਸ ਸਬੰਧ ਵਿਚ ਹੋਈ ਪ੍ਰੈਸ ਕਾਨਫਰੰਸ ਵਿਚ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ, ਬਰਿੰਦਰ ਗੋਇਲ, ਹਰਮੀਤ ਸਿੰਘ ਪਠਾਣਮਾਜਰਾ ਅਤੇ ਹੋਰ ਵੱਡੀ ਗਿਣਤੀ ਆਗੂ ਮੌਜੂਦ ਸਨ। ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਸਾਡੀ ਕੋਸ਼ਿਸ਼ ਪਟਿਆਲਾ ਦਾ ਵਿਕਾਸ ਕਰਨਾ ਹੈ ਅਤੇ ਚੋਣਾਂ ਸਮੇਂ ਜੋ ਵੀ ਗਾਰੰਟੀਆਂ ਦਿੱਤੀਆਂ ਗਈਆਂ ਹਨ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ।   

RELATED ARTICLES

Most Popular

Recent Comments