ਪੰਜਾਬ 2022 ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਦੂਜਾ ਮਾਸਟਰ ਸਟ੍ਰੋਕ, ਪੰਜਾਬ ‘ਚ ਬਣੇਗੀ ਆਪ ਸਰਕਾਰ?
ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਆਮ ਆਦਮੀ ਪਾਰਟੀ ਬੇਹੱਦ ਗੰਭੀਰ ਹੈ। ਆਮ ਆਦਮੀ ਪਾਰਟੀ ਨੇ ਪੰਜਾਬ ’ਚ ਪਹਿਲੀ ਵਾਰ 2017 ’ਚ ਵਿਧਾਨ ਸਭਾ ਚੋਣਾਂ ਲੜੀਆਂ ਅਤੇ 20 ਸੀਟਾਂ ’ਤੇ ਜਿੱਤ ਦਰਜ ਕਰ ਕੇ ਰਾਜ ’ਚ ਦੂਜਾ ਵੱਡਾ ਦਲ ਬਣ ਕੇ ਸਾਹਮਣੇ ਆਈ ਸੀ। ਅਤੇ ਦਿੱਲੀ ’ਚ ਲਗਾਤਾਰ ਤਿੰਨ ਵਾਰ ਇਤਿਹਾਸਕ ਜਿੱਤ ਦਰਜ ਕਰ ਕੇ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਚੋਣਾਂ ਚ ਵੀ ਸਰਕਾਰ ਬਣਾਉਣ ਦੇ ਕਾਫ਼ੀ ਨਜ਼ਦੀਕ ਨਜ਼ਰ ਆ ਰਹੀ ਹੈ।
ਆਪ ਦਾ ਮੰਨਣਾ ਹੈ ਕਿ ਪੰਜਾਬ ਦੇ ਲੋਕ ਅਕਾਲੀ ਦਲ ਤੋਂ ਬਾਅਦ ਹੁਣ ਕਾਂਗਰਸ ਤੋਂ ਵੀ ਬੇਹੱਦ ਪਰੇਸ਼ਾਨ ਹਨ ਅਤੇ ਬਦਲਾਅ ਵਜੋਂ ਆਮ ਆਦਮੀ ਪਾਰਟੀ ਨੂੰ ਜ਼ਰੂਰ ਮੌਕਾ ਦੇਣਗੇ। ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦੀ ਤੁਲਨਾ ’ਚ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਚੁਣਾਵੀ ਮੋੜ ’ਚ ਆ ਚੁੱਕੀ ਹੈ। ਇਸ ਦੇ ਤਹਿਤ ਹੀ ਸ਼ੁੱਕਰਵਾਰ ਨੂੰ ਦਿੱਲੀ ਵਿਧਾਨ ਸਭਾ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੇਂਦਰ ਦੇ ਨਵੇਂ ਕਾਨੂੰਨ ਵਾਪਸ ਲਏ ਜਾਣ ਦੀ ਮੰਗ ਨੂੰ ਲੈ ਕੇ ਸਦਨ ’ਚ ਪ੍ਰਸਤਾਵ ਪਾਸ ਕਰ ਦਿੱਤਾ ਹੈ। ਇਸ ਨੂੰ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਆਪ ਵੱਲੋਂ ਵੱਡਾ ਮਾਸਟਰ ਸਟ੍ਰੋਕ ਮੰਨਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਐਲਾਨ ਕੇਜਰੀਵਾਲ ਕਰ ਚੁੱਕੇ ਹਨ, ਹੁਣ ਇਹ ਦੂਜਾ ਮਾਸਟਰ ਸਟ੍ਰੋਕ ਹੈ। ਇਨ੍ਹਾਂ ਦੋਵਾਂ ਨੂੰ ਪੰਜਾਬ ’ਚ ਚੋਣਾਂ ਜਿੱਤਣ ਲਈ ਮਾਸਟਰ ਸਟ੍ਰੋਕ ਵਜੋਂ ਵੇਖਿਆ ਜਾ ਰਿਹਾ ਹੈ।
ਆਪ ਦੇ ਰਣਨੀਤੀਕਾਰ ਮੰਨਦੇ ਹਨ ਕਿ ਪਾਰਟੀ ਨੇ ਪੰਜਾਬ ’ਚ ਠੀਕ ਤਰ੍ਹਾਂ ਨਾਲ ਚੋਣਾਂ ਲੜੀਆਂ ਤਾਂ ਕਾਂਗਰਸ ਨੂੰ ਗੱਦੀਓਂ ਲਾ ਹਕੇ ਉਹ ਸੱਤਾ ਹਾਸਲ ਕਰ ਸਕਦੀ ਹੈ। ਇਸ ਦੌਰਾਨ ਦਿੱਲੀ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਆਮ ਆਦਮੀ ਪਾਰਟੀ ਸਰਕਾਰ ਨੇ ਕੇਂਦਰ ਦੇ ਤਿੰਨੇ ਨਵੇਂ ਕੇਂਦਰੀ ਖੇਤੀ ਕਾਨੂੰਨ ਵਾਪਸ ਲਏ ਜਾਣ ਦੀ ਮੰਗ ਨੂੰ ਲੈ ਕੇ ਸਦਨ ’ਚ ਪ੍ਰਸਤਾਵ ਪਾਸ ਕਰ ਦਿੱਤਾ ਹੈ। ਕਿਹਾ ਜਾ ਰਿਹਾ ਹੈ ਕਿ ਪੰਜਾਬ ਚੋਣਾਂ ’ਚ ਸੰਭਵ ਹੈ ਕਿ ਅਰਵਿੰਦ ਕੇਜਰੀਵਾਲ ਚੋਣ ਪ੍ਰਚਾਰ ਦਾ ਮੋਰਚਾ ਸੰਭਾਲਣ। ਉਹ ਲਗਾਤਾਰ ਤਿੰਨ ਵਾਰ ਦਿੱਲੀ ਵਿਧਾਨ ਸਭਾ ਚੋਣਾਂ ’ਚ ਬਤੌਰ ਮੁਖੀ ਆਮ ਆਦਮੀ ਪਾਰਟੀ ਨੂੰ ਜਿੱਤ ਦਿਵਾ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਬਿਗੁਲ ਵਜਾ ਚੁੱਕੇ ਹਨ। ਪਿਛਲੇ ਮਹੀਨੇ ਆਪ ਮੁਖੀ ਨੇ ਵੱਡਾ ਦਾਅ ਚਲਾਉਂਦੇ ਹੋਏ ਵਾਅਦਾ ਕੀਤਾ ਕਿ ਜੇਕਰ ਪੰਜਾਬ ’ਚ ਆਮ ਆਦਮੀ ਪਾਰਟੀ ਜਿੱਤ ਹਾਸਲ ਕਰਦੀ ਹੈ ਤਾਂ ਹਰ ਪਰਿਵਾਰ ਨੂੰ 300 ਯੂਨਿਟ ਤਕ ਮੁਫ਼ਤ ਬਿਜਲੀ ਹਰ ਮਹੀਨੇ ਦਿੱਤੀ ਜਾਵੇਗੀ। ਅਰਵਿੰਦ ਕੇਜਰੀਵਾਲ ਨੇ ਇਸ ਦੇ ਨਾਲ ਇਹ ਵੀ ਐਲਾਨ ਕੀਤਾ ਕਿ ਇਸ ਨਾਲ ਪੰਜਾਬ ’ਚ 80 ਫ਼ੀਸਦੀ ਲੋਕਾਂ ਨੂੰ ਫਾਇਦਾ ਹੋਵੇਗਾ ਅਤੇ ਉਨ੍ਹਾਂ ਨੂੰ ਬਿਜਲੀ ਬਿੱਲ ਦੇ ਨਾਂ ’ਤੇ ਕੋਈ ਭੁਗਤਾਣ ਨਹੀਂ ਕਰਨਾ ਪਵੇਗਾ। ਇਸ ਦੇ ਨਾਲ ਹੀ ਉਹ ਘਰੇਲੂ ਬਿਜਲੀ ਖਪਤਕਾਰਾਂ ਦੇ ਬਕਾਇਆ ਬਿੱਲਾਂ ਨੂੰ ਵੀ ਮਾਫ਼ ਕਰਨ ਦਾ ਐਲਾਨ ਕਰ ਚੁੱਕੇ ਹਨ। ਸੋਸ਼ਕ ਮੀਡੀਆ ਦੀ ਮੰਨੀਏ ਤਾਂ ਆਪ ਸਰਕਾਰ ਬਣਾਉਣ ਦੇ ਬਿਲਕੁਲ ਨੇੜੇ ਹੈ ਪਰ ਅਸਲ ਚ ਕਿ ਆਪ ਸਰਕਾਰ ਬਣਾ ਪਾਵੇਗੀ ਇਹ ਤਾਂ 2022 ਦੀਆਂ ਚੋਣਾਂ ਚ ਹੀ ਪਤਾ ਲੱਗ ਪਾਵੇਗਾ।