Sunday, July 7, 2024
HomePunjabi News‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਕਰਨ ਲਈ ਮੰਗੀ ਜ਼ਮਾਨਤ

‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਕਰਨ ਲਈ ਮੰਗੀ ਜ਼ਮਾਨਤ

ਸੀਬੀਆਈ ਬੋਲੀ : ਜ਼ਮਾਨਤ ਮਿਲੀ ਤਾਂ ਸਿਸੋਦੀਆ ਜਾਂਚ ਅਤੇ ਗਵਾਹਾਂ ਨੂੰ ਕਰਨਗੇ ਪ੍ਰਭਾਵਿਤ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਲੋਕ ਸਭਾ ਚੋਣਾਂ ਵਿਚ ਆਪਣੀ ਪਾਰਟੀ ਲਈ ਚੋਣ ਪ੍ਰਚਾਰ ਕਰਨ ਲਈ ਅਦਾਲਤ ਤੋਂ ਜ਼ਮਾਨਤ ਦੀ ਮੰਗ ਕੀਤੀ ਹੈ।

ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸੀਬੀਆਈ ਅਤੇ ਈਡੀ ਨਾਲ ਜੁੜੀ ਰੈਗੂਲਰ ਜ਼ਮਾਨਤ ਵਾਲੀ ਸਿਸੋਦੀਆ ਦੀ ਪਟੀਸ਼ਨ ’ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ ਅਤੇ ਆਉਂਦੀ 30 ਅਪ੍ਰੈਲ ਨੂੰ ਅਦਾਲਤ ਇਸ ’ਤੇ ਆਪਣਾ ਫੈਸਲਾ ਸੁਣਾਏਗੀ। ਅੱਜ ਹੋਈ ਸੁਣਵਾਈ ਦੌਰਾਨ ਈਡੀ ਦੇ ਵਕੀਲ ਨੇ ਸਪੈਸ਼ਲ ਜੱਜ ਕਾਵੇਰੀ ਬਾਵੇਜਾ ਨੂੰ ਕਿਹਾ ਕਿ ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਸ਼ਰਾਬ ਨੀਤੀ ਮਾਮਲੇ ਦਾ ਮਾਸਟਰ ਮਾਈਂਡ ਮੰਨਿਆ ਹੈ ਅਤੇ ਅਜਿਹੇ ਉਸ ਨੂੰ ਜ਼ਮਾਨਤ ਦੇਣਾ ਠੀਕ ਨਹੀਂ। ਜੇਕਰ ਅਦਾਲਤ ਵੱਲੋਂ ਸਿਸੋਦੀਆ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਉਹ ਜਾਂਚ ਅਤੇ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਮਨੀਸ਼ ਸਿਸੋਦੀਆ ਸ਼ਰਾਬ ਨੀਤੀ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਹੈ ਅਤੇ ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ 2023 ਨੂੰ ਗਿ੍ਰਫ਼ਤਾਰ ਕੀਤਾ ਸੀ ਜਦਕਿ ਈਡੀ ਨੇ 9 ਮਾਰਚ 2023 ਨੂੰ ਮਨੀ ਲਾਂਡਰਿੰਗ ਦੇ ਮਾਮਲੇ ’ਚ ਸਿਸੋਦੀਆਂ ਨੂੰ ਗਿ੍ਰਫ਼ਤਾਰ ਕੀਤਾ ਸੀ।

RELATED ARTICLES

Most Popular

Recent Comments