ਪੰਜਾਬ ਦੀ ਸੱਤਾ ‘ਤੇ ਕਾਬਜ਼ ਆਮ ਆਦਮੀ ਪਾਰਟੀ (ਆਪ) ਵੀ ਚੋਣ ਮੋਡ ‘ਚ ਆ ਗਈ ਹੈ। ਪਾਰਟੀ ਨੇ ਇਸ ਸਾਲ ਹੋਣ ਵਾਲੀਆਂ ਤਿੰਨ ਅਹਿਮ ਚੋਣਾਂ ਤੋਂ ਪਹਿਲਾਂ ਸੰਗਠਨ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਨਾਲ ਹੀ ਸਾਰੇ ਜ਼ਿਲ੍ਹਿਆਂ ਲਈ ਜਥਾਬੰਧਕ ਢਾਂਚੇ ਦਾ ਐਲਾਨ ਕੀਤਾ ਗਿਆ ਹੈ। ‘ਆਪ’ ਨੇ 500 ਦੇ ਕਰੀਬ ਅਸਾਮੀਆਂ ‘ਤੇ ਇੱਕੋ ਸਮੇਂ ਨਿਯੁਕਤੀਆਂ ਕੀਤੀਆਂ ਹਨ।