ਆਪ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, ਇਹ ਹੈ ਵਜ੍ਹਾ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾਉਣ ਵਾਲੇ ਭਦੌੜ ਤੋਂ ਆਪ ਦੇ ਵਿਧਾਇਕ ਲਾਭ ਸਿੰਧ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਨੇ ਅੱਜ ਸਲਫਾਸ ਨਿਗਲ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਲੁਧਿਆਣਾ ਦੇ ਡੀਐੱਮਸੀ ਵਿਚ ਦਾਖਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਉਗੋਕੇ ਦੇ ਪਿਤਾ ਦਾ ਆਪਣੇ ਭਰਾ ਨਾਲ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ ਸੀ।ਇਸਦੇ ਬਾਅਦ ਉਨ੍ਹਾਂ ਨੇ ਜਾਨ ਦੇਣ ਦੀ ਕੋਸ਼ਿਸ਼ ਕੀਤੀ।

ਭਦੌੜ ਤੋਂ ਚੰਨੀ ਨੂੰ ਹਰਾਉਣ ਵਾਲੇ ਉਗੋਕੇ ਨੇ ਪਲੰਬਰ ਦਾ ਕੋਰਸ ਕੀਤਾ ਹੈ ਤੇ ਉਹ ਮੋਬਾਈਲ ਰਿਪੇਅਰਿੰਗ ਦੀ ਦੁਕਾਨ ਚਲਾਉਂਦੇ ਹਨ। ਗਰੀਬ ਘਰ ਨਾਲ ਸਬੰਧ ਰੱਖਣ ਵਾਲੇ ਲਾਭ ਸਿੰਘ ਦੀ ਮਾਂ ਇਕ ਸਰਕਾਰੀ ਸਕੂਲ ਵਿਚ ਦਰਜਾ ਚਾਰ ਮੁਲਾਜ਼ਮ ਹਨ। ਉਨ੍ਹਾਂ ਦੇ ਪਿਤਾ ਨੇ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਨੂੰ ਅੱਗੇ ਵਧਾਇਆ। ਉਹ ਭਗਵੰਤ ਮਾਨ ਦੇ ਕਾਫੀ ਕਰੀਬੀ ਸਨ।

ਦੱਸ ਦੇਈਏ ਕਿ ਦਰਸ਼ਨ ਸਿੰਘ ਫੌਜ ਵਿੱਚ ਆਪਣੀ ਨੌਕਰੀ ਨਿਭਾ ਚੁੱਕੇ ਹਨ। ਹਾਲਾਂਕਿ ਪਰਿਵਾਰ ਵਾਲਿਆਂ ਵੱਲੋਂ ਹੁਣ ਇਹ ਗੱਲ ਕਹੀ ਜਾ ਰਹੀ ਹੈ ਕਿ ਉਨ੍ਹਾਂ ਨੇ ਸ਼ੂਗਰ ਦੀ ਦਵਾਈ ਖਾ ਲਈ ਸੀ , ਜਿਸ ਕਾਰਨ ਉਨ੍ਹਾਂ ਨੂੰ ਕੋਈ ਪਰੇਸ਼ਾਨੀ ਆ ਗਈ। ਉਨ੍ਹਾਂ ਕਿਹਾ ਕਿ ਉਹ ਹੁਣ ਠੀਕ ਹਨ ਅਤੇ ਕੋਈ ਵੀ ਲੜਾਈ ਨਹੀਂ ਹੋਈ।

MUST READ