ਅੰਮਿ੍ਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ
ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੀਆਂ ਜ਼ਿਮਨੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਦਰਜ ਕੀਤੀ ਜਿੱਤ ਦੀ ਖੁਸ਼ੀ ’ਚ ਅੱਜ ਪਟਿਆਲਾ ਤੋਂ ਧੰਨਵਾਦ ਯਾਤਰਾ ਸ਼ੁਰੂ ਕੀਤੀ ਗਈ। ਪਾਰਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਪਟਿਆਲਾ ਦੇ ਕਾਲੀ ਮਾਤਾ ਮੰਦਿਰ ਤੋਂ ਸ਼ੁਰੂ ਹੋਈ ਇਹ ਯਾਤਰਾ ਸਰਹਿੰਦ, ਮੰਡੀ ਗੋਬਿੰਦਗੜ੍ਹ, ਖੰਨਾ, ਦੋਰਾਹਾ, ਲੁਧਿਆਣਾ, ਫਿਲੌਰ, ਫਗਵਾੜਾ ਅਤੇ ਜਲੰਧਰ ਤੋਂ ਹੁੰਦੀ ਹੋਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇਗੀ। ਉਥੇ ਨਤਮਸਤਕ ਹੋਣ ਤੋਂ ਬਾਅਦ ਦੁਰਗਿਆਨਾ ਮੰਦਿਰ ਅਤੇ ਫਿਰ ਵਾਲਮੀਕੀ ਰਾਮਤੀਰਥ ਮੰਦਿਰ ਦੇ ਦਰਸ਼ਨਾਂ ਮਗਰੋਂ ਸੰਪੰਨ ਹੋ ਜਾਵੇਗੀ।
ਜ਼ਿਮਨੀ ਚੋਣਾਂ ’ਚ ਜਿੱਤ ਦਰਜ ਕਰਕੇ ਆਮ ਆਦਮੀ ਪਾਰਟੀ ਨੇ ਇਤਿਹਾਸ ਰਚ ਦਿੱਤਾ ਹੈ ਅਤੇ ਹੁਣ ਪਾਰਟੀ ਕੋਲ ਸੂਬੇ ਅੰਦਰ ਕੁੱਲ 95 ਵਿਧਾਇਕ ਹੋ ਗਏ ਹਨ। ‘ਆਪ’ ਵੱਲੋਂ ਇਸ ਯਾਤਰਾ ਰਾਹੀਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਪਾਰਟੀ ਵਰਕਰਾਂ ਵਿਚ ਜੋਸ਼ ਭਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।