ਆਮ ਆਦਮੀ ਪਾਰਟੀ (ਆਪ) ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜੇਗੀ। ‘ਆਪ’ ਨੇ ਇਸ ਲਈ ਅੰਦਰੂਨੀ ਤੌਰ ‘ਤੇ ਪੂਰੀ ਤਿਆਰੀ ਕਰ ਲਈ ਹੈ। 13 ਲੋਕ ਸਭਾ ਸੀਟਾਂ ਲਈ 40 ਨਾਵਾਂ ਦੀ ਸੂਚੀ ਵੀ ਤਿਆਰ ਕੀਤੀ ਗਈ ਹੈ। ਕੁਝ ਸੀਟਾਂ ‘ਤੇ 2 ਵਿਕਲਪ ਹਨ ਅਤੇ ਕੁਝ ਸੀਟਾਂ ‘ਤੇ 4 ਵਿਕਲਪ ਹਨ।
‘ਆਪ’ ਨਾਲ ਜੁੜੇ ਸੂਤਰਾਂ ਅਨੁਸਾਰ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੁਝ ਦਿਨ ਪਹਿਲਾਂ ਦਿੱਲੀ ਵਿੱਚ ਹੋਈ ਮੀਟਿੰਗ ਵਿੱਚ ਇਸ ਫੈਸਲੇ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਮੀਟਿੰਗ ਵਿੱਚ ‘ਆਪ’ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਸੀਨੀਅਰ ਆਗੂ ਮੌਜੂਦ ਸਨ।