HomePunjabi News‘ਆਪ’ ਦੇ ਇਸ਼ਾਂਕ ਕੁਮਾਰ ਨੇ ਚੱਬੇਵਾਲ ਵਿਧਾਨ ਸਭਾ ਸੀਟ ਤੋਂ ਜਿੱਤ ਕੀਤੀ...

‘ਆਪ’ ਦੇ ਇਸ਼ਾਂਕ ਕੁਮਾਰ ਨੇ ਚੱਬੇਵਾਲ ਵਿਧਾਨ ਸਭਾ ਸੀਟ ਤੋਂ ਜਿੱਤ ਕੀਤੀ ਹਾਸਲ

ਕਾਂਗਰਸੀ ਉਮੀਦਵਾਰ ਰਣਜੀਤ ਕੁਮਾਰ ਨੂੰ 28 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ

ਚੱਬੇਵਾਲ/ਬਿਊਰੋ ਨਿਊਜ਼ : ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਵਿਧਾਨ ਸਭਾ ਸੀਟ ਲੰਘੀ 20 ਨਵੰਬਰ ਨੂੰ ਵੋਟਾਂ ਪਾਈਆਂ ਗਈਆਂ ਸਨ ਜਿਨ੍ਹਾਂ ਦੀ ਅੱਜ ਕੀਤੀ ਹੋਈ। ਆਏ ਨਤੀਜੇ ਅਨੁਸਾਰ ਆਮ ਆਦਮੀ ਪਾਰਟੀ ਉਮੀਦਵਾਰ ਇਸ਼ਾਂਕ ਕੁਮਾਰ ਨੇ ਇਸ ਸੀਟ ਤੋਂ ਜਿੱਤ ਹਾਸਲ ਕਰ ਲਈ ਹੈ। ਉਨ੍ਹਾਂ ਆਪਣੇ ਵਿਰੋਧੀ ਕਾਂਗਰਸੀ ਉਮੀਦਵਾਰ ਰਣਜੀਤ ਕੁਮਾਰ ਨੂੰ 28 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾਇਆ। ਇਸ਼ਾਂਕ ਕੁਮਾਰ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਦੇ ਪੁੱਤਰ ਹਨ।

ਡਾ. ਰਾਜ ਕੁਮਾਰ ਚੱਬੇਵਾਲ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਚੱਬੇਵਾਲ ਸੀਟ ਖਾਲੀ ਹੋਈ ਸੀ। ਜਦਕਿ ਵਿਧਾਨ ਸਭਾ ਚੋਣਾਂ ਦੌਰਾਨ ਡਾ. ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਪਾਰਟੀ ਦੀ ਟਿਕਟ ’ਤੇ ਇਥੋਂ ਜਿੱਤ ਹਾਸਲ ਕੀਤੀ ਸੀ। ਬਾਅਦ ਵਿਚ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ ਅਤੇ ਉਹ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਹੀ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਬਣੇ ਸਨ।

RELATED ARTICLES

Most Popular

Recent Comments