ਚੰਡੀਗੜ੍ਹ ਮੇਅਰ ਚੋਣ ਮਾਮਲੇ ‘ਚ ਸੁਪਰੀਮ ਕੋਰਟ ਦਾ ਵੱਡਾ ਫੈਸਲਾ ਆਇਆ ਹੈ। ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਜੇਤੂ ਕਰਾਰ ਦੇ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਪਰੀਮ ਕੋਰਟ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਵਧਾਈ ਦਿੱਤੀ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਵੀ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ,
“ਆਖ਼ਰਕਾਰ ਸੱਚਾਈ ਦੀ ਜਿੱਤ ਹੋਈ… ਅਸੀਂ ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ… ਸੀਜੇਆਈ ਨੇ ਪ੍ਰੀਜ਼ਾਈਡਿੰਗ ਅਫ਼ਸਰ ਵੱਲੋਂ ਰੱਦ ਕੀਤੀਆਂ 8 ਵੋਟਾਂ ਨੂੰ ਬਰਕਰਾਰ ਰੱਖਿਆ। ‘ਆਪ’ ਦੇ ਕੁਲਦੀਪ ਕੁਮਾਰ ਨੂੰ ਮੇਅਰ ਐਲਾਨ ਦਿੱਤਾ ਗਿਆ। ..ਉਨ੍ਹਾਂ ਨੂੰ ਭਾਜਪਾ ਵੱਲੋਂ ਖੁੱਲ੍ਹੇਆਮ ਕੀਤੀ ਗਈ ਗੁੰਡਾਗਰਦੀ ਦਾ ਮੂੰਹ ਤੋੜਵਾਂ ਜਵਾਬ ਮਿਲਿਆ ਹੈ…ਚੰਡੀਗੜ੍ਹ ਵਾਸੀਆਂ ਨੂੰ ਲੋਕਤੰਤਰ ਦੀ ਇਸ ਵੱਡੀ ਜਿੱਤ ‘ਤੇ ਬਹੁਤ-ਬਹੁਤ ਵਧਾਈਆਂ…”