Sunday, July 7, 2024
HomePunjabi News‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਵਿਦੇਸ਼ ਤੋਂ ਭਾਰਤ ਪਰਤੇ

‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਵਿਦੇਸ਼ ਤੋਂ ਭਾਰਤ ਪਰਤੇ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਲੰਡਨ ਤੋਂ ਵਾਪਸ ਪਰਤ ਆਏ ਹਨ। ਉਨ੍ਹਾਂ ਅੱਜ ਸ਼ਨੀਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਧਿਆਨ ਰਹੇ ਕਿ ਰਾਘਵ ਚੱਢਾ ਕਈ ਮਹੀਨਿਆਂ ਤੋਂ ਵਿਦੇਸ਼ ’ਚ ਸਨ ਅਤੇ ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਉਹ ਬਿ੍ਰਟੇਨ ਆਪਣੀਆਂ ਅੱਖਾਂ ਦਾ ਇਲਾਜ਼ ਕਰਵਾ ਰਹੇ ਸਨ।

ਲੋਕ ਸਭਾ ਚੋਣਾਂ ਅਤੇ ਅਰਵਿੰਦ ਕੇਜਰੀਵਾਲ ਦੀ ਗਿ੍ਰਫ਼ਤਾਰੀ ਤੋਂ ਬਾਅਦ ਰਾਘਵ ਚੱਢਾ ਦੀ ਗੈਰਮੌਜੂਦਗੀ ’ਤੇ ਸਵਾਲ ਚੁੱਕੇ ਜਾ ਰਹੇ ਸਨ। ਜਦਕਿ ਆਮ ਆਦਮੀ ਪਾਰਟੀ ਇਸ ਮਾਮਲੇ ’ਤੇ ਬਿਲਕੁਲ ਚੁੱਪ ਸੀ। ਰਾਘਵ ਚੱਢਾ ਦੀ ਗੈਰਮੌਜੂਦਗੀ ’ਤੇ ਉਠੇ ਰਹੇ ਸਵਾਲਾਂ ਨੂੰ ਲੈ ਕੇ ਲੰਘੇ ਦਿਨੀਂ ਆਮ ਆਦਮੀ ਪਾਰਟੀ ਦੇ ਆਗੂ ਸੌਰਵ ਭਾਰਦਵਾਜ ਵੱਲੋਂ ਕਿਹਾ ਗਿਆ ਸੀ ਕਿ ਰਾਘਵ ਚੱਢਾ ਅੱਖਾਂ ਦੀ ਸਮੱਸਿਆ ਨਾਲ ਜੂਝ ਰਹੇ ਹਨ। ਉਹ ਬਿ੍ਰਟੇਨ ’ਚ ਆਪਣੀਆਂ ਅੱਖਾਂ ਦਾ ਇਲਾਜ ਕਰਵਾ ਰਹੇ ਹਨ ਅਤੇ ਉਨ੍ਹਾਂ ਦੱਸਿਆ ਸੀ ਕਿ ਰਾਘਵ ਚੱਢਾ ਨੂੰ ਅੱਖਾਂ ਦੀ ਬਿਮਾਰੀ ਇੰਨੀ ਜ਼ਿਆਦਾ ਗੰਭੀਰ ਬਿਮਾਰੀ ਹੈ ਕਿ ਉਹ ਅੱਖਾਂ ਦੀ ਰੌਸ਼ਨੀ ਵੀ ਗੁਆ ਸਕਦੇ ਹਨ। ਉਨ੍ਹਾਂ ਮੀਡੀਆ ਨੂੰ ਦੱਸਿਆ ਸੀ ਕਿ ਰਾਘਵ ਚੱਢਾ ਜਲਦ ਹੀ ਆਪਣੀਆਂ ਅੱਖਾਂ ਦਾ ਇਲਾਜ ਕਰਵਾ ਕੇ ਭਾਰਤ ਵਾਪਸ ਪਰਤ ਆਉਣਗੇ ਅਤੇ ਲੋਕ ਸਭਾ ਚੋਣਾਂ ਦੌਰਾਨ ਚੋਣ ਪ੍ਰਚਾਰ ਕਰਨਗੇ।

RELATED ARTICLES

Most Popular

Recent Comments