ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਆਪਣੀ ਆਪਣੀ ਸੀਟ ਤੋਂ ਅੱਗੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ 70 ਵਿਧਾਨ ਸਭਾ ਹਲਕਿਆਂ ਲਈ ਵੋਟਾਂ ਦੀ ਗਿਣਤੀ ਦਾ ਅਮਲ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ਵਿਚ ਭਾਜਪਾ ਉਮੀਦਵਾਰ 42 ਸੀਟਾਂ ’ਤੇੇ ਅੱਗੇ ਹਨ। ‘ਆਪ’ ਨੇ 27 ਸੀਟਾਂ ਤੇ ਕਾਂਗਰਸ ਨੇ ਇਕ ਸੀਟ ’ਤੇ ਲੀਡ ਬਣਾਈ ਹੋਈ ਹੈ। ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਆਪਣੀ-ਆਪਣੀ ਸੀਟ ਤੋਂ ਅੱਗੇ ਚੱਲ ਰਹੇ ਹਨ। ਇਸੇ ਤਰ੍ਹਾਂ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਰਾਜੌਰੀ ਗਾਰਡਨ ਸੀਟ ਤੋਂ ਅੱਗੇ ਚੱਲ ਰਹੇ ਹਨ।
ਕੌਮੀ ਰਾਜਧਾਨੀ ਨਵੀਂ ਦਿੱਲੀ ਵਿਖੇ 19 ਥਾਵਾਂ ’ਤੇ ਸਖਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਵੋਟਾਂ ਦੀ ਗਿਣਤੀ ਚੱਲ ਰਹੀ ਹੈ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਐਲਿਸ ਵਾਜ਼ ਨੇ ਕਿਹਾ ਕਿ 5,000 ਕਰਮਚਾਰੀ ਜਿਨ੍ਹਾਂ ਵਿੱਚ ਗਿਣਤੀ ਸੁਪਰਵਾਈਜ਼ਰ ਅਤੇ ਸਹਾਇਕ, ਮਾਈਕ੍ਰੋ-ਆਬਜ਼ਰਵਰ ਅਤੇ ਪ੍ਰਕਿਰਿਆ ਲਈ ਸਿਖਲਾਈ ਪ੍ਰਾਪਤ ਸਹਾਇਕ ਸਟਾਫ ਸ਼ਾਮਲ ਹਨ, ਨੂੰ ਅਭਿਆਸ ਲਈ ਤਾਇਨਾਤ ਕੀਤਾ ਗਿਆ।