ਚੋਣ ਸਰਵੇਖਣ ਦੇ ਨਤੀਜਿਆਂ ਅਨੁਸਾਰ 2022 ‘ਚ ਪੰਜਾਬ ‘ਚ ਬਣ ਸਕਦੀਂ ਹੈ ਆਪ ਦੀ ਸਰਕਾਰ

ਪੰਜਾਬ ‘ਚ 2022 ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਇਹ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ ਸਾਰੀਆਂ ਪਾਰਟੀਆਂ ਸਰਗਰਮ ਹੁੰਦੀਆਂ ਜਾ ਰਹੀਆਂ ਹਨ। ਸਾਰੀਆਂ ਪਾਰਟੀਆਂ ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ‘ਚ ਆਪਣੀ ਪਾਰਟੀ ਦੀ ਸਰਕਾਰ ਬਣਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੀਆਂ ਹਨ। ਇਸ ਦੌਰਾਨ ਪੰਜਾਬ ‘ਚ ਕੀਤੇ ਚੋਣ ਸਰਵੇਖਣ ਅਨੁਸਾਰ ਪੰਜਾਬ ‘ਚ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੀ ਬਣ ਰਹੀ ਹੈ ।

ਇੱਕ ਨਿਜੀ ਚੈਨਲ ਦੇ ਸਰਵੇ ਅਨੁਸਾਰ ਸੂਬੇ ‘ਚ ਆਮ ਆਦਮੀ ਪਾਰਟੀ ਨੂੰ 51 ‘ਚੋਂ 57 ਸੀਟਾਂ ਮਿਲ ਰਹੀਆਂ ਹਨ ਜਿਸ ਨਾਲ ਉਹ ਸੱਤਾ ‘ਚ ਆ ਰਹੀ ਹੈ ਜਦੋਂਕਿ ਕਾਂਗਰਸ ਨੂੰ 38 ਤੇ ਸ਼੍ਰੋਮਣੀ ਅਕਾਲੀ ਦਲ ਨੂੰ 16 ‘ਚੋਂ 24 ਸੀਟਾਂ ਮਿਲੀ ਰਹੀਆਂ ਹਨ ਪੰਜਾਬ ‘ਚ ਵਿਧਾਨ ਸਭਾ ਦੀਆਂ ਕੁੱਲ 117 ਸੀਟਾਂ ‘ਚੋਂ 57 ਸੀਟਾਂ ਆਮ ਆਦਮੀ ਪਾਰਟੀ ਦੇ ਹਿੱਸੇ ਆ ਰਹੀਆਂ ਹਨ।

MUST READ