ਅਸਲਾ ਲਾਇਸੈਂਸ ਧਾਰਕਾਂ ਨੂੰ ਪ੍ਰਸ਼ਾਸਨ ਵਲੋਂ ਨਵੀਆਂ ਗਾਈਡਲਾਈਨ ਜਾਰੀ

ਮੋਹਾਲੀ ਜ਼ਿਲ੍ਹੇ (Mohali) ਦੇ ਸਮੂਹ ਅਸਲਾ ਲਾਇਸੰਸ (Firearms license) ਧਾਰਕਾਂ ਨੂੰ ਇੱਕ ਨੋਟਿਸ ਜਾਰੀ ਕਰਕੇ ਸੂਚਿਤ ਕੀਤਾ ਗਿਆ ਹੈ ਕਿ ਧਾਰਾ-3 ਵਿੱਚ ਕੀਤੀ ਗਈ ਸੋਧ ਅਨੁਸਾਰ ਹੁਣ ਹਰੇਕ ਅਸਲਾ ਲਾਇਸੰਸ ਵਿੱਚ ਸਿਰਫ਼ 2 ਹਥਿਆਰ ਰੱਖਣ ਦੀ ਇਜਾਜ਼ਤ ਹੋਵੇਗੀ।ਜਿਨ੍ਹਾਂ ਕੋਲ 3 ਲਾਇਸੰਸਸ਼ੁਦਾ ਹਥਿਆਰ ਹਨ, ਉਨ੍ਹਾਂ ਨੂੰ ਤੀਸਰਾ ਹਥਿਆਰ ਰੱਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟਰੇਟ ਮੋਹਾਲੀ ਅਮਿਤ ਤਲਵਾੜ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 54 ਅਜਿਹੇ ਲਾਇਸੈਂਸ ਧਾਰਕ ਹਨ,

ਜਿਨ੍ਹਾਂ ਨੇ ਅਜੇ ਤੱਕ ਆਪਣੇ ਲਾਇਸੈਂਸ ਵਿੱਚੋਂ ਤੀਜਾ ਅਸਲਾ ਡਿਲੀਟ ਨਹੀਂ ਕਰਵਾਇਆ ਅਤੇ ਨਾ ਹੀ ਥਾਣੇ ਵਿੱਚ ਜਮ੍ਹਾਂ ਕਰਵਾਇਆ ਹੈ। ਇਸ ਸਬੰਧੀ ਧਾਰਾ-3 ਵਿੱਚ ਕੀਤੀ ਸੋਧ ਅਨੁਸਾਰ ਇਸ ਜ਼ਿਲ੍ਹੇ ਦੇ ਲਾਇਸੈਂਸ ਧਾਰਕਾਂ ਅਤੇ ਬਾਹਰਲੇ ਜ਼ਿਲ੍ਹਿਆਂ/ਸੂਬਿਆਂ ਤੋਂ ਆਪਣਾ ਪਤਾ ਬਦਲ ਕੇ ਇੱਥੇ ਆਉਣ ਵਾਲੇ ਲਾਇਸੰਸ ਧਾਰਕਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਆਪਣਾ ਅਸਲਾ ਡਿਲੀਟ ਕਰਨ ਜਾਂ ਪ੍ਰਾਪਤ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਨੂੰ ਸਬੰਧਤ ਥਾਣੇ ਵਿੱਚ ਤਾਇਨਾਤ ਕੀਤਾ ਗਿਆ ਹੈ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਸਲਾ ਲਾਇਸੈਂਸ ਧਾਰਕ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

MUST READ