More
    HomePunjabi Newsਐਡਵੋਕੇਟ ਧਾਮੀ ਨੇ ਐਸਜੀਪੀਸੀ ਮੈਂਬਰਾਂ ਨੂੰ ਖਰੀਦਣ ਦੇ ਲਗਾਏ ਆਰੋਪ

    ਐਡਵੋਕੇਟ ਧਾਮੀ ਨੇ ਐਸਜੀਪੀਸੀ ਮੈਂਬਰਾਂ ਨੂੰ ਖਰੀਦਣ ਦੇ ਲਗਾਏ ਆਰੋਪ

    ਆਰ.ਐਸ.ਐਸ., ਆਪ, ਕਾਂਗਰਸ ਤੇ ਭਾਜਪਾ ਸਾਰੇ ਇਕ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

    ਅੰਮਿ੍ਤਸਰ/ਬਿਊਰੋ ਨਿਊਜ਼ : ਅੰਮਿ੍ਤਸਰ ਵਿਖੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਜਪਾ ਨਾਲ ਸਾਂਝ ਪਾਉਣ ਵਾਲਿਆਂ ਦੇ ਮੇਰੇ ਕੋਲ ਪੁਖਤਾ ਸਬੂਤ ਹਨ। ਧਾਮੀ ਨੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਸਾਡੇ ਸਾਰੇ ਮੈਂਬਰਾਂ ਨੂੰ ਪੈਸਿਆਂ ਦਾ ਲਾਲਚ ਦਿੱਤਾ ਜਾ ਰਿਹਾ ਹੈ ਤੇ ਉਨ੍ਹਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

    ਉਨ੍ਹਾਂ ਕਿਹਾ ਕਿ ਆਰ.ਐਸ.ਐਸ., ਆਪ, ਕਾਂਗਰਸ ਤੇ ਭਾਜਪਾ ਸਾਰੇ ਇਕ ਹੋ ਗਏ ਹਨ ਤੇ ਸਾਰੇ ਮਿਲ ਕੇ ਬਾਗੀ ਧੜੇ ਨੂੰ ਜਿਤਾਉਣ ਲਈ ਐਸ.ਜੀ.ਪੀ.ਸੀ. ਮੈਂਬਰਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੇ ਹਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਡੇ ਮੈਂਬਰਾਂ ਨੂੰ ਫੋਨ ਕਰਕੇ ਉਨ੍ਹਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ 104 ਸਾਲਾਂ ਦੇ ਇਤਿਹਾਸ ਵਿਚ ਪਹਿਲੀ ਵਾਰ ਹੋ ਰਿਹਾ ਹੈ ਕਿ ਸਰਕਾਰਾਂ ਇਸਦੀ ਸਲਾਨਾ ਚੋਣ ਵਿਚ ਸਿੱਧੇ ਤੌਰ ’ਤੇ ਦਖਲ ਦੇ ਰਹੀਆਂ ਹਨ। ਐਡਵੋਕੇਟ ਧਾਮੀ ਨੇ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਸਰਕਾਰਾਂ ਜਾਂ ਸਿਆਸੀ ਆਗੂਆਂ ਦੀ ਥਾਂ ਖਾਲਸਾ ਪੰਥ ਦੇ ਝੰਡੇ ਹੇਠ ਇਕੱਠੇ ਹੋਣ ਦੀ ਅਪੀਲ ਕੀਤੀ।  

    RELATED ARTICLES

    Most Popular

    Recent Comments