Wednesday, July 3, 2024
HomePunjabi Newsਐਡਵੋਕੇਟ ਧਾਮੀ ਨੇ ਕੇਂਦਰ ਤੇ ਪੰਜਾਬ ਸਰਕਾਰ ’ਤੇ ਸਿੱਖ ਮਸਲਿਆਂ ’ਚ ਦਖਲਅੰਦਾਜ਼ੀ...

ਐਡਵੋਕੇਟ ਧਾਮੀ ਨੇ ਕੇਂਦਰ ਤੇ ਪੰਜਾਬ ਸਰਕਾਰ ’ਤੇ ਸਿੱਖ ਮਸਲਿਆਂ ’ਚ ਦਖਲਅੰਦਾਜ਼ੀ ਕਰਨ ਦਾ ਲਗਾਇਆ ਆਰੋਪ

ਕਿਹਾ : ਸਿੱਖ ਪੁਰਬ ਮਨਾਉਣ ਲਈ ਪੰਜਾਬ ਸਰਕਾਰ ਤੋਂ ਨਹੀਂ ਮਿਲਦਾ ਸਹਿਯੋਗ

ਤਲਵੰਡੀ ਸਾਬੋ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਅਤੇ ਪੰਜਾਬ ਸਰਕਰ ’ਤੇ ਸਿੱਖ ਮਸਲਿਆਂ ’ਚ ਦਖਲਅੰਦਾਜ਼ੀ ਕਰਨ ਦਾ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹਰਿਆਣਾ ਕਮੇਟੀ ਵੱਖਰੀ ਬਣਾ ਕੇ ਅਤੇ ਹਜ਼ੂਰ ਸਾਹਿਬ ਦੇ ਪ੍ਰਬੰਧ ’ਚ ਦਖ਼ਲ ਦੇ ਕੇ ਜਿਵੇਂ ਸਿੱਧੀ ਤਰ੍ਹਾਂ ਸਿੱਖ ਮਸਲਿਆਂ ’ਚ ਦਖ਼ਲਅੰਦਾਜ਼ੀ ਕੀਤੀ। ਉਵੇਂ ਹੀ ਪੰਜਾਬ ਸਰਕਾਰ ਅਗਲੀਆਂ ਸ਼੍ਰੋਮਣੀ ਕਮੇਟੀ ਚੋਣਾਂ ਬਾਰੇ ਗੋਂਦਾਂ ਗੁੰਦ ਰਹੀ ਹੈ।

ਇਨ੍ਹਾਂ ਸਰਕਾਰਾਂ ਨੂੰ ਸਿੱਖ ਮਸਲਿਆਂ ’ਚ ਦਖ਼ਲਅੰਦਾਜ਼ੀ ਤੋਂ ਗ਼ੁਰੇਜ਼ ਕਰਨਾ ਚਾਹੀਦਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਸਾਖੀ ਜੋੜ ਮੇਲੇ ਦੇ ਸਮਾਗਮਾਂ ’ਚ ਸ਼ਮੂਲੀਅਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਨੇ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਿੱਖ ਪੁਰਬ ਮਨਾਉਣ ਵਾਸਤੇ ਸਰਕਾਰ ਦਾ ਸਹਿਯੋਗ ਨਹੀਂ ਮਿਲਦਾ, ਹੋਲੇ ਮਹੱਲੇ ਵੇਲੇ ਆਨੰਦਪੁਰ ਸਾਹਿਬ ਦੀ ਇਕ ਸੜਕ ਕਾਰ ਸੇਵਾ ਵਾਲੇ ਬਾਬਿਆਂ ਨੂੰ ਬਣਾਉਣੀ ਪਈ, ਇਸੇ ਤਰ੍ਹਾਂ ਵਿਸਾਖੀ ਜੋੜ ਮੇਲੇ ਮੌਕੇ ਦਮਦਮਾ ਸਾਹਿਬ ’ਚ ਲੋੜੀਂਦੇ ਪ੍ਰਬੰਧ ਕਰਨ ਤੋਂ ਸਰਕਾਰ ਨੇ ਟਾਲਾ ਵੱਟੀ ਰੱਖਿਆ ਜੋ ਕਿ ਬਹੁਤ ਹੀ ਸ਼ਰਮਨਾਕ ਹੈ।

RELATED ARTICLES

Most Popular

Recent Comments